ਪਉੜੀ ॥
Pauree:
ਹਰਿ ਅੰਦਰਿ ਬਾਹਰਿ ਇਕੁ ਤੂੰ ਤੂੰ ਜਾਣਹਿ ਭੇਤੁ ॥
ਹੇ ਹਰੀ ! ਤੂੰ ਸਭ ਥਾਈਂ (ਅੰਦਰਿ ਬਾਹਰਿ) (ਵਿਆਪਕ) ਹੈਂ, (ਇਸ ਕਰਕੇ ਜੀਵਾਂ ਦੇ) ਹਿਰਦਿਆਂ ਨੂੰ ਤੂੰ ਹੀ ਜਾਣਦਾ ਹੈਂ
O Lord, You are inside and outside as well. You are the Knower of secrets.
ਜੋ ਕੀਚੈ ਸੋ ਹਰਿ ਜਾਣਦਾ ਮੇਰੇ ਮਨ ਹਰਿ ਚੇਤੁ ॥
ਹੇ ਮੇਰੇ ਮਨ ! ਜੋ ਕੁਝ ਕਰੀਦਾ ਹੈ (ਸਭ ਥਾਈਂ ਵਿਆਪਕ ਹੋਣ ਕਰਕੇ) ਉਹ ਹਰੀ ਜਾਣਦਾ ਹੈ, (ਤਾਂ ਤੇ) ਉਸ ਦਾ ਸਿਮਰਨ ਕਰ
Whatever anyone does, the Lord knows. O my mind, think of the Lord.
ਸੋ ਡਰੈ ਜਿ ਪਾਪ ਕਮਾਵਦਾ ਧਰਮੀ ਵਿਗਸੇਤੁ ॥
ਪਾਪ ਕਰਨ ਵਾਲੇ ਨੰੂ (ਰੱਬ ਤੋਂ) ਡਰ ਲੱਗਦਾ ਹੈ, ਤੇ ਧਰਮੀ (ਵੇਖ ਕੇ) ਖਿੜਦਾ ਹੈ
The one who commits sins lives in fear, while the one who lives righteously rejoices.
ਤੂੰ ਸਚਾ ਆਪਿ ਨਿਆਉ ਸਚੁ ਤਾ ਡਰੀਐ ਕੇਤੁ ॥
ਹੇ ਹਰੀ ! ਡਰੀਏ ਭੀ ਕਿਉਂ ? (ਜਦੋਂ ਜਿਹਾ) ਤੂੰ ਆਪਿ ਸੱਚਾ ਹੈਂ (ਤਿਹਾ) ਤੇਰਾ ਨਿਆਉ ਭੀ ਸੱਚਾ ਹੈ
O Lord, You Yourself are True, and True is Your Justice. Why should anyone be afraid?
ਜਿਨਾ ਨਾਨਕ ਸਚੁ ਪਛਾਣਿਆ ਸੇ ਸਚਿ ਰਲੇਤੁ ॥੫॥
(ਡਰਨਾ ਤਾਂ ਕਿਤੇ ਰਿਹਾ), ਹੇ ਨਾਨਕ ! ਜਿਨ੍ਹਾਂ ਨੰੂ ਸੱਚੇ ਹਰੀ ਦੀ ਸਮਝ ਪਈ ਹੈ, ਉਹ ਉਸ ਦੇ ਵਿਚ ਹੀ ਰਲ ਜਾਂਦੇ ਹਨ (ਭਾਵ, ਉਸ ਦੇ ਨਾਲ ਇਕ-ਮਿਕ ਹੋ ਜਾਂਦੇ ਹਨ) ।੫।
O Nanak, those who recognize the True Lord are blended with the True One. ||5||