ਵਡਹੰਸੁ ਮਹਲਾ ੩ ॥
Wadahans, Third Mehl:
 
ਅੰਮ੍ਰਿਤ ਨਾਮੁ ਸਦ ਮੀਠਾ ਲਾਗਾ ਗੁਰ ਸਬਦੀ ਸਾਦੁ ਆਇਆ ॥
(ਜਿਸ ਮਨੁੱਖ ਨੂੰ ਗੁਰੂ ਮਿਲ ਪਿਆ, ਉਸ ਨੂੰ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਦਾ ਮਿੱਠਾ ਲੱਗਣ ਲੱਗ ਪਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਨੂੰ ਹਰਿ-ਨਾਮ ਦਾ ਸੁਆਦ ਆਉਣ ਲੱਗ ਪਿਆ
The Ambrosial Nectar of the Naam is always sweet to me; through the Word of the Guru's Shabad, I come to taste it.
 
ਸਚੀ ਬਾਣੀ ਸਹਜਿ ਸਮਾਣੀ ਹਰਿ ਜੀਉ ਮਨਿ ਵਸਾਇਆ ॥੧॥
ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਆਤਮਕ ਅਡੋਲਤਾ ਵਿਚ ਉਸ ਦੀ ਲੀਨਤਾ ਹੋ ਗਈ; ਉਸ ਨੇ ਪਰਮਾਤਮਾ ਨੂੰ ਆਪਣੇ ਮਨ ਵਿਚ ਪ੍ਰੋ ਲਿਆ ।੧।
Through the True Word of the Guru's Bani, I am merged in peace and poise; the Dear Lord is enshrined in the mind. ||1||
 
ਹਰਿ ਕਰਿ ਕਿਰਪਾ ਸਤਗੁਰੂ ਮਿਲਾਇਆ ॥
(ਹੇ ਭਾਈ!) ਪਰਮਾਤਮਾ ਨੇ ਕਿਰਪਾ ਕਰ ਕੇ (ਜਿਸ ਮਨੁੱਖ ਨੂੰ) ਗੁਰੂ ਮਿਲਾ ਦਿੱਤਾ
The Lord, showing His Mercy, has caused me to meet the True Guru.
 
ਪੂਰੈ ਸਤਗੁਰਿ ਹਰਿ ਨਾਮੁ ਧਿਆਇਆ ॥੧॥ ਰਹਾਉ ॥
ਉਸ ਨੇ ਪੂਰੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ ।੧।ਰਹਾਉ।
Through the Perfect True Guru, I meditate on the Name of the Lord. ||1||Pause||
 
ਬ੍ਰਹਮੈ ਬੇਦ ਬਾਣੀ ਪਰਗਾਸੀ ਮਾਇਆ ਮੋਹ ਪਸਾਰਾ ॥
(ਕਹਿੰਦੇ ਹਨ ਕਿ) ਬ੍ਰਹਮਾ ਨੇ ਵੇਦਾਂ ਦੀ ਬਾਣੀ ਪਰਗਟ ਕੀਤੀ ਪਰ ਉਸ ਨੇ ਭੀ ਮਾਇਆ ਦੇ ਮੋਹ ਦਾ ਖਿਲਾਰਾ ਹੀ ਖਿਲਾਰਿਆ, (ਕਹਿੰਦੇ ਹਨ ਕਿ) ਮਹਾਦੇਉ ਆਤਮਕ ਜੀਵਨ ਦੀ ਸੂਝ ਵਾਲਾ ਹੈ
Through Brahma, the hymns of the Vedas were revealed, but the love of Maya spread.
 
ਮਹਾਦੇਉ ਗਿਆਨੀ ਵਰਤੈ ਘਰਿ ਆਪਣੈ ਤਾਮਸੁ ਬਹੁਤੁ ਅਹੰਕਾਰਾ ॥੨॥
ਤੇ, ਉਹ ਆਪਣੇ ਹਿਰਦੇ-ਘਰ ਵਿਚ ਮਸਤ ਰਹਿੰਦਾ ਹੈ, (ਪਰ ਉਸ ਦੇ ਅੰਦਰ ਭੀ) ਬੜਾ ਕੋ੍ਰਧ ਤੇ ਅਹੰਕਾਰ (ਦੱਸੀਦਾ) ਹੈ ।੨।
The wise one, Shiva, remains absorbed in himself, but he is engrossed in dark passions and excessive egotism. ||2||
 
ਕਿਸਨੁ ਸਦਾ ਅਵਤਾਰੀ ਰੂਧਾ ਕਿਤੁ ਲਗਿ ਤਰੈ ਸੰਸਾਰਾ ॥
ਵਿਸ਼ਨੂ ਸਦਾ ਅਵਤਾਰ ਧਾਰਨ ਵਿਚ ਰੁੱਝਾ ਹੋਇਆ (ਦੱਸਿਆ ਜਾ ਰਿਹਾ) ਹੈ । (ਦੱਸੋ) ਜਗਤ ਕਿਸ ਦੇ ਚਰਨੀਂ ਲੱਗ ਕੇ ਸੰਸਾਰ-ਸਾਗਰ ਤੋਂ ਪਾਰ ਲੰਘੇ?
Vishnu is always busy reincarnating himself - who will save the world?
 
ਗੁਰਮੁਖਿ ਗਿਆਨਿ ਰਤੇ ਜੁਗ ਅੰਤਰਿ ਚੂਕੈ ਮੋਹ ਗੁਬਾਰਾ ॥੩॥
(ਹਾਂ) ਜੇਹੜੇ ਮਨੁੱਖ ਜਗਤ ਵਿਚ ਗੁਰੂ ਦੀ ਸਰਨ ਪੈ ਕੇ (ਗੁਰੂ ਤੋਂ ਮਿਲੇ ਆਤਮ) ਗਿਆਨ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮੋਹ ਦਾ ਘੁੱਪ ਹਨੇਰਾ ਦੂਰ ਹੋ ਜਾਂਦਾ ਹੈ ।੩।
The Gurmukhs are imbued with spiritual wisdom in this age; they are rid of the darkness of emotional attachment. ||3||
 
ਸਤਗੁਰ ਸੇਵਾ ਤੇ ਨਿਸਤਾਰਾ ਗੁਰਮੁਖਿ ਤਰੈ ਸੰਸਾਰਾ ॥
ਹੇ ਭਾਈ! ਗੁਰੂ ਦੀ ਦੱਸੀ ਸੇਵਾ-ਭਗਤੀ ਦੀ ਬਰਕਤਿ ਨਾਲ ਹੀ ਪਾਰ-ਉਤਾਰਾ ਹੁੰਦਾ ਹੈ, ਗੁਰੂ ਦੀ ਸਰਨ ਪੈ ਕੇ ਹੀ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ ।
Serving the True Guru, one is emancipated; the Gurmukh crosses over the world-ocean.
 
ਸਾਚੈ ਨਾਇ ਰਤੇ ਬੈਰਾਗੀ ਪਾਇਨਿ ਮੋਖ ਦੁਆਰਾ ॥੪॥
(ਗੁਰੂ ਦੀ ਰਾਹੀਂ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਮਾਇਆ ਦੇ ਮੋਹ ਤੋਂ ਨਿਰਲੇਪ ਹੋ ਜਾਂਦੇ ਹਨ, ਤੇ, ਮਾਇਆ ਦੇ ਮੋਹ ਤੋਂ ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦੇ ਹਨ ।੪।
The detached renunciates are imbued with the True Name; they attain the gate of salvation. ||4||
 
ਏਕੋ ਸਚੁ ਵਰਤੈ ਸਭ ਅੰਤਰਿ ਸਭਨਾ ਕਰੇ ਪ੍ਰਤਿਪਾਲਾ ॥
(ਹੇ ਭਾਈ! ਗੁਰੂ ਦੀ ਸਰਨ ਪਿਆਂ ਇਹ ਸਮਝ ਆ ਜਾਂਦੀ ਹੈ ਕਿ) ਸਾਰੀ ਸ੍ਰਿਸ਼ਟੀ ਵਿਚ ਇਕ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਵੱਸਦਾ ਹੈ, ਸਭ ਜੀਵਾਂ ਦੀ ਪਾਲਣਾ ਕਰਦਾ ਹੈ ।
The One True Lord is pervading and permeating everywhere; He cherishes everyone.
 
ਨਾਨਕ ਇਕਸੁ ਬਿਨੁ ਮੈ ਅਵਰੁ ਨ ਜਾਣਾ ਸਭਨਾ ਦੀਵਾਨੁ ਦਇਆਲਾ ॥੫॥੫॥
ਹੇ ਨਾਨਕ! (ਆਖ—) ਇੱਕ ਪਰਮਾਤਮਾ ਤੋਂ ਬਿਨਾ ਮੈਂ ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦਾ, ਉਹੀ ਦਇਆ ਦਾ ਘਰ ਪ੍ਰਭੂ ਸਭ ਜੀਵਾਂ ਦਾ ਆਸਰਾ-ਪਰਨਾ ਹੈ ।੫।੫।
O Nanak, without the One Lord, I do not know any other; He is the Merciful Master of all. ||5||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by