ਵਡਹੰਸੁ ਮਹਲਾ ੩ ॥
Wadahans, Third Mehl:
ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥
ਹੇ ਮੇਰੇ ਮਨ! ਤੂੰ ਆਪਣੇ ਗੁਰੂ ਦੇ ਹੁਕਮ ਵਿਚ ਤੁਰ
From the Perfect Guru, the Naam is obtained.
ਸਚੈ ਸਬਦਿ ਸਚਿ ਸਮਾਇ ॥੧॥
(ਤੇ, ਗੁਰੂ ਪਾਸੋਂ) ਨਾਮ-ਖ਼ਜ਼ਾਨਾ ਹਾਸਲ ਕਰ ।੧।
Through the Shabad, the True Word of God, one merges in the True Lord. ||1||
ਏ ਮਨ ਨਾਮੁ ਨਿਧਾਨੁ ਤੂ ਪਾਇ ॥
ਹੇ ਭਾਈ! ਪੂਰੇ ਗੁਰੂ ਪਾਸੋਂ (ਹੀ) ਪਰਮਾਤਮਾ ਦਾ ਨਾਮ (-ਖ਼ਜ਼ਾਨਾ) ਮਿਲ ਸਕਦਾ ਹੈ
O my soul, obtain the treasure of the Naam,
ਆਪਣੇ ਗੁਰ ਕੀ ਮੰਨਿ ਲੈ ਰਜਾਇ ॥੧॥ ਰਹਾਉ ॥
(ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਵਿਚ ਜੁੜਦਾ ਹੈ, ਉਹ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੧।ਰਹਾਉ।
by submitting to the Will of your Guru. ||1||Pause||
ਗੁਰ ਕੈ ਸਬਦਿ ਵਿਚਹੁ ਮੈਲੁ ਗਵਾਇ ॥
(ਹੇ ਭਾਈ! ਜੇਹੜਾ ਮਨੁੱਖ) ਗੁਰ ਦੇ ਸ਼ਬਦ ਵਿਚ (ਜੁੜਦਾ ਹੈ, ਉਹ ਆਪਣੇ) ਅੰਦਰੋਂ (ਵਿਕਾਰਾਂ ਦੀ) ਮੈਲ ਦੂਰ ਕਰ ਲੈਂਦਾ ਹੈ
Through the Word of the Guru's Shabad, filth is washed away from within.
ਨਿਰਮਲੁ ਨਾਮੁ ਵਸੈ ਮਨਿ ਆਇ ॥੨॥
ਪਰਮਾਤਮਾ ਦਾ ਪਵਿਤ੍ਰ ਨਾਮ (ਉਸ ਦੇ) ਮਨ ਵਿਚ ਆ ਵੱਸਦਾ ਹੈ ।੨।
The Immaculate Naam comes to abide within the mind. ||2||
ਭਰਮੇ ਭੂਲਾ ਫਿਰੈ ਸੰਸਾਰੁ ॥
(ਹੇ ਭਾਈ! ਗੁਰੂ ਤੋਂ ਖੁੰਝ ਕੇ) ਜਗਤ ਭਟਕਣਾ ਦੇ ਕਾਰਨ (ਜੀਵਨ ਦੇ ਸਹੀ ਰਸਤੇ ਤੋਂ) ਭੁੱਲਿਆ ਫਿਰਦਾ ਹੈ
Deluded by doubt, the world wanders around.
ਮਰਿ ਜਨਮੈ ਜਮੁ ਕਰੇ ਖੁਆਰੁ ॥੩॥
ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਮ-ਰਾਜ ਸਦਾ ਇਸ ਨੂੰ ਖ਼ੁਆਰ ਕਰਦਾ ਹੈ ।੩।
It dies, and is born again, and is ruined by the Messenger of Death. ||3||
ਨਾਨਕ ਸੇ ਵਡਭਾਗੀ ਜਿਨ ਹਰਿ ਨਾਮੁ ਧਿਆਇਆ ॥
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕੀਤਾ
O Nanak, very fortunate are those who meditate on the Name of the Lord.
ਗੁਰ ਪਰਸਾਦੀ ਮੰਨਿ ਵਸਾਇਆ ॥੪॥੮॥
ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਇਆ, ਉਹ ਭਾਗਾਂ ਵਾਲੇ ਬਣ ਗਏ ।੪।੮।
By Guru's Grace, they enshrine the Name within their minds. ||4||8||