ਵਡਹੰਸੁ ਮਹਲਾ ੩ ॥
Wadahans, Third Mehl:
ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥
ਹੇ ਭਾਈ! ਹਉਮੈ ਦਾ ਪਰਮਾਤਮਾ ਦੇ ਨਾਮ ਨਾਲ ਵੈਰ ਹੈ, ਇਹ ਦੋਵੇਂ ਇਕੱਠੇ (ਹਿਰਦੇ ਵਿਚ) ਨਹੀਂ ਵੱਸ ਸਕਦੇ ।
Ego is opposed to the Name of the Lord; the two do not dwell in the same place.
ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥੧॥
ਹਉਮੈ ਵਿਚ ਟਿਕੇ ਰਿਹਾਂ ਪਰਮਾਤਮਾ ਦੀ ਸੇਵਾ-ਭਗਤੀ ਨਹੀਂ ਹੋ ਸਕਦੀ (ਜਦੋਂ ਮਨੁੱਖ ਹਉਮੈ ਵਿਚ ਟਿਕਿਆ ਰਹਿ ਕੇ ਭਗਤੀ ਕਰਦਾ ਹੈ ਤਦੋਂ (ਉਸ ਦਾ) ਮਨ ਖ਼ਾਲੀ ਹੋ ਜਾਂਦਾ ਹੈ ।੧।
In egotism, selfless service cannot be performed, and so the soul goes unfulfilled. ||1||
ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥
ਹੇ ਮੇਰੇ ਮਨ! ਤੂੰ (ਆਪਣੇ ਅੰਦਰ) ਗੁਰੂ ਦਾ ਸ਼ਬਦ ਵਸਾਣ ਦੀ ਕਮਾਈ ਕਰ ਅਤੇ ਪਰਮਾਤਮਾ ਦਾ ਨਾਮ ਸਿਮਰਦਾ ਰਹੁ ।
O my mind, think of the Lord, and practice the Word of the Guru's Shabad.
ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥ ਰਹਾਉ ॥
ਜੇ ਤੂੰ (ਗੁਰੂ ਦਾ) ਹੁਕਮ ਮੰਨੇਂਗਾ, ਤਾਂ ਤੈਨੂੰ ਪਰਮਾਤਮਾ ਮਿਲ ਪਵੇਗਾ, ਤਾਂ ਤੇਰੇ ਅੰਦਰੋਂ ਹਉਮੈ ਦੂਰ ਹੋ ਜਾਇਗੀ ।ਰਹਾਉ।
If you submit to the Hukam of the Lord's Command, then you shall meet with the Lord; only then will your ego depart from within. ||Pause||
ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥
ਹੇ ਭਾਈ! ਸਰੀਰ (ਧਾਰਨ ਦਾ ਇਹ) ਸਾਰਾ (ਸਿਲਸਿਲਾ) ਹਉਮੈ ਦੇ ਕਾਰਨ ਹੀ ਹੈ, ਹਉਮੈ ਦੇ ਕਾਰਨ ਜਨਮ-ਮਰਨ ਦਾ ਗੇੜ ਬਣਿਆ ਰਹਿੰਦਾ ਹੈ ।
Egotism is within all bodies; through egotism, we come to be born.
ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥੨॥
(ਮਨੁੱਖ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਉਮੈ ਬੜਾ ਘੁੱਪ ਹਨੇਰਾ ਹੈ, ਹਉਮੈ (ਦੇ ਘੁੱਪ ਹਨੇਰੇ ਵਿਚ) ਕੋਈ ਮਨੁੱਖ (ਆਤਮਕ ਜੀਵਨ ਦਾ ਰਸਤਾ) ਸਮਝ ਨਹੀਂ ਸਕਦਾ ।੨।
Egotism is total darkness; in egotism, no one can understand anything. ||2||
ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥
ਹੇ ਭਾਈ! ਹਉਮੈ (ਦੇ ਘੁੱਪ ਹਨੇਰੇ) ਵਿਚ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਪਰਮਾਤਮਾ ਦੀ ਰਜ਼ਾ ਸਮਝੀ ਨਹੀਂ ਜਾ ਸਕਦੀ
In egotism, devotional worship cannot be performed, and the Hukam of the Lord's Command cannot be understood.
ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥੩॥
ਹਉਮੈ (ਦੇ ਘੁੱਪ ਹਨੇਰੇ ਵਿਚ) ਜੀਵਾਤਮਾ ਵਾਸਤੇ (ਆਤਮਕ ਜੀਵਨ ਦੇ ਰਾਹ ਵਿਚ) ਰੋਕ ਬਣੀ ਰਹਿੰਦੀ ਹੈ, ਪਰਮਾਤਮਾ ਦਾ ਨਾਮ ਮਨੁੱਖ ਦੇ ਮਨ ਵਿਚ ਆ ਕੇ ਨਹੀਂ ਵੱਸ ਸਕਦਾ ।੩।
In egotism, the soul is in bondage, and the Naam, the Name of the Lord, does not come to abide in the mind. ||3||
ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥
(ਪਰ) ਹੇ ਨਾਨਕ! ਜੇ ਗੁਰੂ ਮਿਲ ਪਏ ਤਾਂ (ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਸਦਾ-ਥਿਰ ਪ੍ਰਭੂ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ
O Nanak, meeting with the True Guru, egotism is eliminated, and then, the True Lord comes to dwell in the mind||
ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥੪॥੯॥੧੨॥
ਤਦੋਂ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਟਿਕਿਆ ਰਹਿੰਦਾ ਹੈ, ਸੇਵਾ-ਭਗਤੀ ਕਰ ਕੇ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ ।੪।੯।
One starts practicing truth, abides in truth and by serving the True One gets absorbed in Him. ||4||9||12||