ਵਡਹੰਸੁ ਮਹਲਾ ੪ ॥
Wadahans, Fourth Mehl:
ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥
ਮੇਰਾ ਹਰੀ ਪ੍ਰਭੂ ਸੋਹਣਾ ਹੈ (ਪਰ) ਮੈਂ (ਉਸ ਦੇ ਸੁਹਣੱਪ ਦੀ) ਕਦਰ ਨਾਹ ਜਾਤੀ,
My Lord God is so beautiful. I do not know His worth.
ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥
(ਤੇ) ਮੈਂ ਉਸ ਹਰੀ ਨੂੰ ਉਸ ਪ੍ਰਭੂ ਨੂੰ ਛੱਡ ਕੇ ਮਾਇਆ ਦੇ ਮੋਹ ਵਿਚ ਹੀ ਫਸੀ ਰਹੀ ।੧।
Abandoning my Lord God, I have become entangled in duality. ||1||
ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥
ਮੈਂ ਮੂਰਖ ਹਾਂ, ਮੈਂ ਪ੍ਰਭੂ-ਪਤੀ ਨੂੰ ਕਿਵੇਂ ਮਿਲ ਸਕਦੀ ਹਾਂ?
How can I meet with my Husband? I don't know.
ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥
ਜੇਹੜੀ (ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਪਸੰਦ ਆਉਂਦੀ ਹੈ, ਉਹ ਭਾਗਾਂ ਵਾਲੀ ਹੈ, ਉਹੀ ਅਕਲ ਵਾਲੀ ਹੈ, ਉਹੀ ਪ੍ਰਭੂ-ਪਤੀ ਨੂੰ ਮਿਲ ਸਕਦੀ ਹੈ ।੧।ਰਹਾਉ।
She who pleases her Husband Lord is a happy soul-bride. She meets with her Husband Lord - she is so wise. ||1||Pause||
ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥
ਮੇਰੇ ਅੰਦਰ (ਅਨੇਕਾਂ) ਐਬ ਹਨ (ਜਿਨ੍ਹਾਂ ਕਰ ਕੇ) ਮੈਂ ਪ੍ਰਭੂ-ਪਤੀ ਨੂੰ ਮਿਲ ਨਹੀਂ ਸਕਦੀ ।
I am filled with faults; how can I attain my Husband Lord?
ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥
ਹੇ ਪ੍ਰਭੂ-ਪਤੀ! ਤੇਰੇ ਨਾਲ ਪਿਆਰ ਕਰਨ ਵਾਲੇ ਅਨੇਕਾਂ ਹੀ ਹਨ, ਮੈਂ ਤੇਰੇ ਚਿੱਤ ਵਿਚ ਨਹੀਂ ਆ ਸਕਦੀ ।੨।
You have many loves, but I am not in Your thoughts, O my Husband Lord. ||2||
ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥
ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾ ਲਿਆ, ਉਹ ਨੇਕ ਹੈ, ਉਹ ਭਾਗਾਂ ਵਾਲੀ ਹੈ, ਉਸ ਸੁਹਾਗਣ ਵਾਲੇ ਗੁਣ ਮੇਰੇ ਅੰਦਰ ਨਹੀਂ ਹਨ ।
She who enjoys her Husband Lord, is the good soul-bride.
ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥੩॥
ਮੈਂ ਛੁੱਟੜ (ਪ੍ਰਭੂ-ਪਤੀ ਨੂੰ ਮਿਲਣ ਲਈ) ਕੀਹ ਕਰ ਸਕਦੀ ਹਾਂ? ।੩।
I don't have these virtues; what can I, the discarded bride, do? ||3||
ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥
ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਈ ਰੱਖਦੀ ਹੈ ਉਹ ਸਦਾ ਭਾਗਾਂ ਵਾਲੀ ਹੈ ।
The soul-bride continually, constantly enjoys her Husband Lord.
ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥
ਮੇਰੇ ਵਰਗੀ ਮੰਦ-ਭਾਗਣ ਨੂੰ ਉਹ ਕਦੇ (ਕਿਸਮਤ ਨਾਲ) ਹੀ ਆਪਣੇ ਗਲ ਨਾਲ ਲਾਂਦਾ ਹੈ ।੪।
I have no good fortune; will He ever hold me close in His embrace? ||4||
ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥
ਹੇ ਪ੍ਰਭੂ-ਪਤੀ! ਤੂੰ ਗੁਣਾਂ ਨਾਲ ਭਰਪੂਰ ਹੈਂ, ਪਰ ਮੈਂ ਅਉਗਣਾਂ ਨਾਲ ਭਰਿਆ ਹੋਇਆ ਹਾਂ ।
You, O Husband Lord, are meritorious, while I am without merit.
ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥
(ਤੇਰੇ ਦਰ ਤੇ ਹੀ ਅਰਦਾਸ ਹੈ—) ਮੈਨੂੰ ਗੁਣ-ਹੀਨ ਨਿਮਾਣੇ ਨਾਨਕ ਨੂੰ ਬਖ਼ਸ਼ ਲੈ (ਤੇ, ਆਪਣੇ ਨਾਮ ਦੀ ਦਾਤਿ ਦੇਹ ।੫।੨।
I am worthless; please forgive Nanak, the meek. ||5||2||