ਵਡਹੰਸੁ ਮਹਲਾ ੫ ॥
Wadahans, Fifth Mehl:
ਤੂ ਬੇਅੰਤੁ ਕੋ ਵਿਰਲਾ ਜਾਣੈ ॥
ਹੇ ਪ੍ਰਭੂ! ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਕੋਈ ਵਿਰਲਾ ਮਨੁੱਖ ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ ।
You are infinite - only a few know this.
ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥੧॥
ਗੁਰੂ ਦੀ ਕਿਰਪਾ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਕੋਈ ਵਿਰਲਾ ਤੇਰੇ ਨਾਲ ਜਾਣ-ਪਛਾਣ ਪਾਂਦਾ ਹੈ ।੧।
By Guru's Grace, some come to understand You through the Word of the Shabad. ||1||
ਸੇਵਕ ਕੀ ਅਰਦਾਸਿ ਪਿਆਰੇ ॥
ਹੇ ਪਿਆਰੇ ਪ੍ਰਭੂ! ਮੈਂ ਸੇਵਕ ਦੀ (ਤੇਰੇ ਦਰ ਤੇ) ਅਰਦਾਸ ਹੈ,
Your servant offers this prayer, O Beloved:
ਜਪਿ ਜੀਵਾ ਪ੍ਰਭ ਚਰਣ ਤੁਮਾਰੇ ॥੧॥ ਰਹਾਉ ॥
(ਮੇਹਰ ਕਰ) ਹੇ ਪ੍ਰਭੂ! ਤੇਰੇ ਚਰਨ ਹਿਰਦੇ ਵਿਚ ਵਸਾ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰਾਂ ।੧।ਰਹਾਉ।
I live by meditating on Your Feet, God. ||1||Pause||
ਦਇਆਲ ਪੁਰਖ ਮੇਰੇ ਪ੍ਰਭ ਦਾਤੇ ॥
ਹੇ ਮੇਰੇ ਦਾਤੇ ਪ੍ਰਭੂ! ਹੇ ਦਇਆ ਦੇ ਘਰ ਅਕਾਲ ਪੁਰਖ!
O my Merciful and Almighty God, O Great Giver,
ਜਿਸਹਿ ਜਨਾਵਹੁ ਤਿਨਹਿ ਤੁਮ ਜਾਤੇ ॥੨॥
ਜਿਸ ਮਨੁੱਖ ਨੂੰ ਤੂੰ ਆਪ ਸੂਝ ਬਖ਼ਸ਼ਦਾ ਹੈਂ, ਉਸੇ ਨੇ ਹੀ ਤੇਰੇ ਨਾਲ ਸਾਂਝ ਪਾਈ ਹੈ ।੨।
he alone knows You, whom You so bless. ||2||
ਸਦਾ ਸਦਾ ਜਾਈ ਬਲਿਹਾਰੀ ॥
ਹੇ ਪ੍ਰਭੂ! ਮੈਂ ਸਦਾ ਹੀ ਸਦਾ ਹੀ ਤੈਥੋਂ ਸਦਕੇ ਜਾਂਦਾ ਹਾਂ ।
Forever and ever, I am a sacrifice to You.
ਇਤ ਉਤ ਦੇਖਉ ਓਟ ਤੁਮਾਰੀ ॥੩॥
ਇਸ ਲੋਕ ਵਿਚ ਤੇ ਪਰਲੋਕ ਵਿਚ ਮੈਂ ਤੇਰਾ ਹੀ ਆਸਰਾ ਤੱਕਦਾ ਹਾਂ ।੩।
Here and hereafter, I seek Your Protection. ||3||
ਮੋਹਿ ਨਿਰਗੁਣ ਗੁਣੁ ਕਿਛੂ ਨ ਜਾਤਾ ॥
ਹੇ ਪ੍ਰਭੂ! ਮੈਂ ਗੁਣ-ਹੀਣ ਹਾਂ, ਮੈਂ ਤੇਰਾ ਗੁਣ (ਉਪਕਾਰ) ਕੁਝ ਭੀ ਨਹੀਂ ਸਾਂ ਸਮਝ ਸਕਿਆ ।
I am without virtue; I know none of Your Glorious Virtues.
ਨਾਨਕ ਸਾਧੂ ਦੇਖਿ ਮਨੁ ਰਾਤਾ ॥੪॥੩॥
ਹੇ ਨਾਨਕ! (ਆਖ—ਹੇ ਪ੍ਰਭੂ!) ਗੁਰੂ ਦਾ ਦਰਸਨ ਕਰ ਕੇ ਮੇਰਾ ਮਨ (ਤੇਰੇ ਪ੍ਰੇਮ ਵਿਚ) ਰੰਗਿਆ ਗਿਆ ਹੈ ।੪।੩।
O Nanak, seeing the Holy Saint, my mind is imbued with You. ||4||3||