ਵਡਹੰਸੁ ਮਹਲਾ ੫ ॥
Wadahans, Fifth Mehl:
ਤੂ ਵਡ ਦਾਤਾ ਅੰਤਰਜਾਮੀ ॥
ਹੇ ਮੇਰੇ ਸੁਆਮੀ! ਹੇ ਸਰਬ-ਵਿਆਪਕ ਪ੍ਰਭੂ! ਤੂੰ ਸਭ ਤੋਂ ਵੱਡਾ ਦਾਤਾ ਹੈਂ
You are the Great Giver, the Inner-knower, the Searcher of hearts.
ਸਭ ਮਹਿ ਰਵਿਆ ਪੂਰਨ ਪ੍ਰਭ ਸੁਆਮੀ ॥੧॥
ਤੂੰ (ਜੀਵਾਂ ਦੇ) ਦਿਲ ਦੀ ਜਾਣਨ ਵਾਲਾ ਹੈਂ, ਤੂੰ ਸਭ ਦੇ ਅੰਦਰ ਮੌਜੂਦ ਹੈਂ ।੧।
God, the Perfect Lord and Master, is permeating and pervading in all. ||1||
ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥
ਹੇ ਮੇਰੇ ਪ੍ਰੀਤਮ ਪ੍ਰਭੂ! ਤੇਰਾ ਨਾਮ (ਮੇਰੀ ਜ਼ਿੰਦਗੀ ਦਾ) ਆਸਰਾ ਹੈ ।
The Name of my Beloved God is my only support.
ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥੧॥ ਰਹਾਉ ॥
ਤੇਰਾ ਨਾਮ ਸੁਣ ਸੁਣ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ ।੧।ਰਹਾਉ।
I live by hearing, continually hearing Your Name. ||1||Pause||
ਤੇਰੀ ਸਰਣਿ ਸਤਿਗੁਰ ਮੇਰੇ ਪੂਰੇ ॥
ਹੇ ਮੇਰੇ ਪੂਰੇ ਸਤਿਗੁਰੂ! ਮੈਂ ਤੇਰੀ ਸਰਨ ਆਇਆ ਹਾਂ
I seek Your Sanctuary, O my Perfect True Guru.
ਮਨੁ ਨਿਰਮਲੁ ਹੋਇ ਸੰਤਾ ਧੂਰੇ ॥੨॥
ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਨਾਲ ਮਨ ਪਵਿਤ੍ਰ ਹੋ ਜਾਂਦਾ ਹੈ (ਤੇ, ਪਰਮਾਤਮਾ ਦਾ ਦਰਸਨ ਹੁੰਦਾ ਹੈ) ।੨।
My mind is purified by the dust of the Saints. ||2||
ਚਰਨ ਕਮਲ ਹਿਰਦੈ ਉਰਿ ਧਾਰੇ ॥
ਹੇ ਪ੍ਰਭੂ! ਮੈਂ ਤੇਰੇ ਦਰਸਨ ਤੋਂ ਕੁਰਬਾਨ ਜਾਂਦਾ ਹਾਂ
I have enshrined His Lotus Feet within my heart.
ਤੇਰੇ ਦਰਸਨ ਕਉ ਜਾਈ ਬਲਿਹਾਰੇ ॥੩॥
ਤੇਰੇ ਸੋਹਣੇ ਕੋਮਲ ਚਰਨ ਮੈਂ ਆਪਣੇ ਹਿਰਦੇ ਵਿਚ ਟਿਕਾਏ ਹੋਏ ਹਨ ।੩।
I am a sacrifice to the Blessed Vision of Your Darshan. ||3||
ਕਰਿ ਕਿਰਪਾ ਤੇਰੇ ਗੁਣ ਗਾਵਾ ॥
ਹੇ ਨਾਨਕ (ਆਖ—ਹੇ ਪ੍ਰਭੂ!) ਮੇਹਰ ਕਰ, ਮੈਂ ਤੇਰੇ ਗੁਣ ਗਾਂਦਾ ਰਹਾਂ
Show mercy unto me, that I may sing Your Glorious Praises.
ਨਾਨਕ ਨਾਮੁ ਜਪਤ ਸੁਖੁ ਪਾਵਾ ॥੪॥੫॥
ਤੇ, ਤੇਰਾ ਨਾਮ ਜਪਦਿਆਂ ਆਤਮਕ ਆਨੰਦ ਮਾਣਦਾ ਰਹਾਂ ।੪।੫।
O Nanak, chanting the Naam, the Name of the Lord, I obtain peace. ||4||5||