ਵਡਹੰਸੁ ਮਃ ੫ ॥
Wadahans, Fifth Mehl:
ਤੂ ਜਾਣਾਇਹਿ ਤਾ ਕੋਈ ਜਾਣੈ ॥
ਹੇ ਪ੍ਰਭੂ! ਜਦੋਂ ਕਿਸੇ ਮਨੁੱਖ ਨੂੰ ਤੂੰ ਸੂਝ ਬਖ਼ਸ਼ਦਾ ਹੈਂ, ਤਦੋਂ ਹੀ ਕੋਈ ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ,
When You allow Yourself to be known, then we know You.
ਤੇਰਾ ਦੀਆ ਨਾਮੁ ਵਖਾਣੈ ॥੧॥
ਤੇ, ਤੇਰਾ ਬਖ਼ਸ਼ਿਆ ਹੋਇਆ ਤੇਰਾ ਨਾਮ ਉਚਾਰਦਾ ਹੈ ।੧।
We chant Your Name, which You have given to us. ||1||
ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥
ਹੇ ਪ੍ਰਭੂ! ਤੂੰ ਹੈਰਾਨ ਕਰ ਦੇਣ ਵਾਲੀ ਹਸਤੀ ਵਾਲਾ ਹੈਂ । ਤੇਰੀ ਰਚੀ ਰਚਨਾ ਭੀ ਹੈਰਾਨਗੀ ਪੈਦਾ ਕਰਨ ਵਾਲੀ ਹੈ ।੧।ਰਹਾਉ।
You are wonderful! Your creative potency is amazing! ||1||Pause||
ਤੁਧੁ ਆਪੇ ਕਾਰਣੁ ਆਪੇ ਕਰਣਾ ॥
ਹੇ ਪ੍ਰਭੂ! ਤੂੰ ਆਪ ਹੀ (ਜਗਤ-ਰਚਨਾ ਦਾ) ਵਸੀਲਾ (ਬਣਾਣ ਵਾਲਾ) ਹੈਂ, ਤੂੰ ਆਪ ਹੀ ਜਗਤ ਹੈਂ (ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ) ।
You Yourself are the Cause of causes, You Yourself are the Creator.
ਹੁਕਮੇ ਜੰਮਣੁ ਹੁਕਮੇ ਮਰਣਾ ॥੨॥
ਤੇਰੇ ਹੁਕਮ ਵਿਚ ਹੀ (ਜੀਵਾਂ ਦਾ) ਜਨਮ ਹੁੰਦਾ ਹੈ, ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ ।੨।
By Your Will, we are born, and by Your Will, we die. ||2||
ਨਾਮੁ ਤੇਰਾ ਮਨ ਤਨ ਆਧਾਰੀ ॥
ਹੇ ਪ੍ਰਭੂ! ਤੇਰਾ ਨਾਮ ਮੇਰੇ ਮਨ ਦਾ ਮੇਰੇ ਸਰੀਰ ਦਾ ਆਸਰਾ ਹੈ ।
Your Name is the Support of our mind and body.
ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥
ਹੇ ਨਾਨਕ! (ਆਖ—ਹੇ ਪ੍ਰਭੂ! ਆਪਣਾ ਨਾਮ ਬਖ਼ਸ਼) ਤੇਰਾ ਦਾਸ ਤੇਰੀ ਬਖ਼ਸ਼ਸ (ਦਾ ਆਸਵੰਦ ਹੈ) ।੩।੮।
This is Your blessing to Nanak, Your slave. ||3||8||