ਵਡਹੰਸੁ ਮਹਲਾ ੩ ਅਸਟਪਦੀਆ
Wadahans, Third Mehl, Ashtapadees:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥
ਹੇ ਭਾਈ! ਮੇਰੇ ਵੱਡੇ ਭਾਗ ਜਾਗ ਪਏ ਹਨ, (ਗੁਰੂ ਦੀ ਸਰਨ ਪੈ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਮੇਰੇ ਹਿਰਦੇ ਵਿਚ ਵੱਸ ਪਈ ਹੈ), ਸਦਾ-ਥਿਰ ਹਰਿ-ਨਾਮ (ਦੀ) ਰੌ (ਮੇਰੇ ਅੰਦਰ) ਚੱਲ ਪਈ ਹੈ
True is the Bani of His Word, and True is the melody; True is contemplative meditation on the Word of the Shabad.
ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥੧॥
ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਵਾਲਾ ਗੁਰ-ਸ਼ਬਦ ਮੇਰੀ ਵਿਚਾਰ (ਦਾ ਧੁਰਾ ਬਣ ਗਿਆ ਹੈ), ਮੈਂ ਹਰ ਵੇਲੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹਾਂ ।੧।
Night and day, I praise the True Lord. Blessed, blessed is my great good fortune. ||1||
ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥
ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਤੋਂ ਸਦਕੇ ਜਾਇਆ ਕਰ ।
O my mind, let yourself be a sacrifice to the True Name.
ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ ਸਚਾ ਨਾਉ ॥੧॥ ਰਹਾਉ ॥
ਪਰ ਇਹ ਸਦਾ-ਥਿਰ ਰਹਿਣ ਵਾਲਾ ਹਰਿ-ਨਾਮ ਤੂੰ ਤਦੋਂ ਹੀ ਹਾਸਲ ਕਰ ਸਕੇਂਗਾ, ਜੇ ਤੂੰ ਪਰਮਾਤਮਾ ਦੇ ਸੇਵਕਾਂ ਦਾ ਸੇਵਕ ਬਣਿਆ ਰਹੇਂਗਾ ।੧।ਰਹਾਉ।
If you become the slave of the Lord's slaves, you shall obtain the True Name. ||1||Pause||
ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ ॥
ਜੇਹੜੀ ਜੀਭ ਸਦਾ-ਥਿਰ ਹਰੀ (ਦੇ ਪੇ੍ਰਮ) ਵਿਚ ਰੰਗੀ ਜਾਂਦੀ ਹੈ ਉਹ ਜੀਭ ਸਫਲ ਹੋ ਜਾਂਦੀ ਹੈ, (ਅਜੇਹੀ ਜੀਭ ਵਾਲੇ ਮਨੁੱਖ ਦਾ) ਮਨ ਸਫਲ ਹੋ ਜਾਂਦਾ ਹੈ, ਸਰੀਰ ਸਫਲ ਹੋ ਜਾਂਦਾ ਹੈ ।
True is the tongue which is imbued with Truth, and true are the mind and body.
ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ ਖੋਇ ॥੨॥
(ਹੇ ਭਾਈ!) ਜੇ ਤੂੰ ਸਦਾ-ਥਿਰ ਪ੍ਰਭੂ ਨੂੰ ਛੱਡ ਕੇ ਕਿਸੇ ਹੋਰ ਨੂੰ ਸਲਾਹੁੰਦਾ ਰਹੇਂਗਾ, ਤਾਂ ਆਪਣਾ ਸਾਰਾ ਜਨਮ ਗਵਾ ਕੇ (ਇਥੋਂ) ਜਾਵੇਂਗਾ ।੨।
By praising any other than the True Lord, one's whole life is wasted. ||2||
ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ ॥
ਜੇਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਨੂੰ ਆਪਣੀ ਖੇਤੀ ਬਣਾਂਦਾ ਹੈ, ਜੋ ਸਦਾ-ਥਿਰ ਨਾਮ-ਬੀਜ (ਆਪਣੇ ਹਿਰਦੇ ਵਿਚ) ਬੀਜਦਾ ਹੈ, ਜੋ ਸਦਾ-ਥਿਰ ਹਰਿ-ਨਾਮ ਦਾ ਵਪਾਰ ਕਰਦਾ ਹੈ
Let Truth be the farm, Truth the seed, and Truth the merchandise you trade.
ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥੩॥
ਉਸ ਨੂੰ ਹਰ ਵੇਲੇ ਸਦਾ-ਥਿਰ ਹਰਿ-ਨਾਮ-ਧਨ ਲਾਭ (ਵਜੋਂ) ਪ੍ਰਾਪਤ ਹੁੰਦਾ ਰਹਿੰਦਾ ਹੈ, ਉਸ ਦੇ ਹਿਰਦੇ ਵਿਚ ਭਗਤੀ ਦੇ ਖ਼ਜ਼ਾਨੇ ਭਰ ਜਾਂਦੇ ਹਨ ।੩।
Night and day, you shall earn the profit of the Lord's Name; you shall have the treasure overflowing with the wealth of devotional worship. ||3||
ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ ॥
ਹੇ ਭਾਈ! ਜਿਸ ਮਨੁੱਖ ਉੱਤੇ ਪਰਮਾਤਮਾ ਬਖ਼ਸ਼ਸ਼ ਕਰਦਾ ਹੈ, ਉਸ ਨੂੰ ਸਦਾ-ਥਿਰ ਹਰਿ-ਨਾਮ (ਆਤਮਕ) ਖ਼ੁਰਾਕ, ਹਰਿ-ਨਾਮ ਹੀ ਪੁਸ਼ਾਕ, ਹਰਿ-ਨਾਮ ਹੀ (ਜੀਵਨ ਦਾ) ਆਸਰਾ ਮਿਲ ਜਾਂਦਾ ਹੈ ।
Let Truth be your food, and let Truth be your clothes; let your True Support be the Name of the Lord.
ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥੪॥
ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦਾ ਹੈ ।੪।
One who is so blessed by the Lord, obtains a seat in the Mansion of the Lord's Presence. ||4||
ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਹਰਿ-ਨਾਮ ਵਿਚ ਲੀਨ ਹੀ (ਜਗਤ ਵਿਚ) ਆਉਂਦੇ ਹਨ, ਹਰਿ-ਨਾਮ ਵਿਚ ਲੀਨ ਹੀ (ਇਥੋਂ) ਜਾਂਦੇ ਹਨ, ਉਹ ਮੁੜ ਕਦੇ ਭੀ ਜੂਨਾਂ ਦੇ ਗੇੜ ਵਿਚ ਨਹੀਂ ਪੈਂਦੇ ।
In Truth we come, and in Truth we go, and then, we are not consigned to reincarnation again.
ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥੫॥
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ, ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ ।੫।
The Gurmukhs are hailed as True in the True Court; they merge in the True Lord. ||5||
ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ ॥
ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ (ਜਿਸ ਦੀ ਮੇਹਰ ਨਾਲ ਮੇਰਾ) ਹਿਰਦਾ ਸਫਲ ਹੋ ਗਿਆ ਹੈ, ਮੇਰਾ ਮਨ ਸਫਲ ਹੋ ਗਿਆ ਹੈ, ਤੇ, ਮੈਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ ।
Deep within they are True, and their minds are True; they sing the Glorious Praises of the True Lord.
ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ ਜਾਉ ॥੬॥
ਹੇ ਭਾਈ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਉਸ ਨੂੰ ਸਦਾ-ਥਿਰ ਹਰੀ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ।੬।
In the true place, they praise the True Lord; I am a sacrifice to the True Guru. ||6||
ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥
ਹੇ ਭਾਈ! ਉਹ ਵੇਲਾ ਸਫਲ ਹੈ, ਉਹ ਮੁਹੂਰਤ ਸਫਲ ਹੈ ਜਦੋਂ ਕਿਸੇ ਮਨੁੱਖ ਦਾ ਪਿਆਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਬਣ ਜਾਂਦਾ ਹੈ ।
True is the time, and true is the moment, when one falls in love with the True Lord.
ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥੭॥
(ਜਿਸ ਮਨੁੱਖ ਦਾ ਪ੍ਰਭੂ ਨਾਲ ਪਿਆਰ ਬਣਦਾ ਹੈ, ਉਹ ਮਨੁੱਖ) ਉਸ ਸਦਾ-ਥਿਰ ਪ੍ਰਭੂ ਨੂੰ ਹੀ ਹਰ ਥਾਂ ਵੇਖਦਾ ਹੈ, ਸਦਾ-ਥਿਰ ਹਰਿ-ਨਾਮ ਹੀ ਜਪਦਾ ਹੈ, ਇਹ ਸਾਰਾ ਸੰਸਾਰ ਉਸ ਨੂੰ ਸਦਾ ਕਾਇਮ ਰਹਿਣ ਵਾਲੇ ਦਾ ਸਰੂਪ ਹੀ ਦਿੱਸਦਾ ਹੈ ।੭।
Then, he sees Truth, and speaks the Truth; he realizes the True Lord pervading the entire Universe. ||7||
ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ ॥
ਹੇ ਨਾਨਕ! (ਆਖ—) ਜਦੋਂ ਸਦਾ-ਥਿਰ ਪ੍ਰਭੂ (ਜੀਵਾਂ ਨੂੰ ਆਪਣੇ ਨਾਲ) ਮਿਲਾਂਦਾ ਹੈ ਤਦੋਂ ਹੀ (ਜੀਵ ਉਸ ਦੇ ਚਰਨਾਂ ਵਿਚ) ਮਿਲਦੇ ਹਨ, ਉਹ ਆਪ ਹੀ ਆਪਣੇ (ਨਾਲ) ਮਿਲਾ ਲੈਂਦਾ ਹੈ ।
O Nanak, one merges with the True Lord, when He merges with Himself.
ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥੮॥੧॥
ਜਿਵੇਂ ਉਸ ਨੂੰ ਚੰਗਾ ਲੱਗਦਾ ਹੈ, ਉਹ ਆਪ ਹੀ ਹੁਕਮ ਕਰਦਾ ਹੈ ਤੇ (ਜੀਵਾਂ ਨੂੰ ਆਪਣੇ ਚਰਨਾਂ ਵਿਚ ਜੋੜੀ) ਰੱਖਦਾ ਹੈ ।੮।੧।
As it pleases Him, He preserves us; He Himself ordains His Will. ||8||1||