ਪਉੜੀ ॥
Pauree:
ਹਰਿ ਕੀ ਵਡਿਆਈ ਵਡੀ ਹੈ ਹਰਿ ਕੀਰਤਨੁ ਹਰਿ ਕਾ ॥
ਜਿਸ ਹਰੀ ਦਾ ਧਰਮ ਦਾ ਨਿਆਂ ਹੈ, ਉਸਦੀ ਸਿਫ਼ਤਿ-ਸਾਲਾਹ ਤੇ ਉਸਦਾ ਕੀਰਤਨ ਕਰਨਾ—ਇਹੋ (ਜੀਵ ਲਈ) ਵੱਡੀ (ਕਰਣੀ) ਹੈ
Great is the Greatness of the Lord, and the Kirtan of the Lord's Praises.
ਹਰਿ ਕੀ ਵਡਿਆਈ ਵਡੀ ਹੈ ਜਾ ਨਿਆਉ ਹੈ ਧਰਮ ਕਾ ॥
ਜਿਸ ਹਰੀ ਦਾ ਧਰਮ ਦਾ ਨਿਆਂ ਹੈ, ਉਸਦੀ ਸਿਫ਼ਤਿ-ਸਾਲਾਹ ਤੇ ਉਸਦਾ ਕੀਰਤਨ ਕਰਨਾ—ਇਹੋ (ਜੀਵ ਲਈ) ਵੱਡੀ (ਕਰਣੀ) ਹੈ
Great is the Greatness of the Lord; His Justice is totally Righteous.
ਹਰਿ ਕੀ ਵਡਿਆਈ ਵਡੀ ਹੈ ਜਾ ਫਲੁ ਹੈ ਜੀਅ ਕਾ ॥
ਹਰੀ ਦੀ ਵਡਿਆਈ ਕਰਨੀ ਸਭ ਤੋਂ ਚੰਗਾ ਕੰਮ ਹੈ (ਕਿਉਂਕਿ) ਜੀਵ ਦਾ (ਅਸਲੀ) ਫਲ (ਹੀ ਇਹੋ) ਹੈ (ਭਾਵ ਜਨਮ-ਮਨੋਰਥ ਹੀ ਇਹੀ ਹੈ)
Great is the Greatness of the Lord; people receive the fruits of the soul.
ਹਰਿ ਕੀ ਵਡਿਆਈ ਵਡੀ ਹੈ ਜਾ ਨ ਸੁਣਈ ਕਹਿਆ ਚੁਗਲ ਕਾ ॥
ਜੋ ਪ੍ਰਭੂ ਚੁਗਲ ਦੀ ਗੱਲ ਵਲ ਕੰਨ ਨਹੀਂ ਧਰਦਾ, ਉਸ ਦੀ ਸਿਫ਼ਤਿ ਕਰਨੀ ਵੱਡੀ ਕਰਣੀ ਹੈ
Great is the Greatness of the Lord; He does not hear the words of the back-biters.
ਹਰਿ ਕੀ ਵਡਿਆਈ ਵਡੀ ਹੈ ਅਪੁਛਿਆ ਦਾਨੁ ਦੇਵਕਾ ॥੬॥
ਜੋ ਪ੍ਰਭੂ ਕਿਸੋ ਨੂੰ ਪੁੱਛ ਕੇ ਦਾਨ ਨਹੀਂ ਦੇਂਦਾ ਉਸ ਦੀ ਵਡਿਆਈ ਉੱਤਮ ਕੰਮ ਹੈ ।੬।
Great is the Greatness of the Lord; He gives His Gifts without being asked. ||6||