ਵਡਹੰਸੁ ਮਹਲਾ ੪ ਘੋੜੀਆ
Wadahans, Fourth Mehl, Ghorees ~ The Wedding Procession Songs:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥
ਹੇ ਭਾਈ! (ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ) ਪਰਮਾਤਮਾ ਨੇ ਪੈਦਾ ਕੀਤਾ ਹੈ ।
This body-horse was created by the Lord.
ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥
ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ ।
Blessed is human life, which is obtained by virtuous actions.
ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥
। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ । ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ,
Human life is obtained only by the most virtuous actions; this body is radiant and golden.
ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥
ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ ।
The Gurmukh is imbued with the deep red color of the poppy; he is imbued with the new color of the Lord's Name, Har, Har, Har.
ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥
ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ ।
This body is so very beautiful; it chants the Name of the Lord, and it is adorned with the Name of the Lord, Har, Har.
ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥
ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ । ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ ।੧।
By great good fortune, the body is obtained; the Naam, the Name of the Lord, is its companion; O servant Nanak, the Lord has created it. ||1||
ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥
ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ,
I place the saddle on the body-horse, the saddle of realization of the Good Lord.
ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥
(ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ ।
Riding this horse, I cross over the terrifying world-ocean.
ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥
(ਹੇ ਭਾਈ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ ।
The terrifying world-ocean is rocked by countless waves, but the Gurmukh is carried across.
ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥
ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ ।
Embarking upon the boat of the Lord, the very fortunate ones cross over; the Guru, the Boatman, carries them across through the Word of the Shabad.
ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥
ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ,
Night and day, imbued with the Lord's Love, singing the Glorious Praises of the Lord, the Lord's lover loves the Lord.
ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥
ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ ।੨।
Servant Nanak has obtained the state of Nirvaanaa, the state of ultimate goodness, the state of the Lord. ||2||
ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥
ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ,
For a bridle in my mouth, the Guru has implanted spiritual wisdom within me.
ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥
ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ ।
He has applied the whip of the Lord's Love to my body.
ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥
ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ । ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ ।
Applying the whip of the Lord's Love to his body, the Gurmukh conquers his mind, and wins the battle of life.
ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥
ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ) ।
He trains his untrained mind with the Word of the Shabad, and drinks in the rejuvenating essence of the Lord's Nectar.
ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥
ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੰੁਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ) ।
Listen with your ears to the Word, uttered by the Guru, and attune your body-horse to the Lord's Love.
ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥
ਹੇ ਦਾਸ ਨਾਨਕ! (ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ ।੩।
Servant Nanak has crossed over the long and treacherous path. ||3||
ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥
ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ,
The transitory body-horse was created by the Lord.
ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥
ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ ।
Blessed, blessed is that body-horse which meditates on the Lord God.
ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥
ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ-ਸਮੰੁਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ ।
Blessed and acclaimed is that body-horse which meditates on the Lord God; it is obtained by the merits of past actions.
ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥
ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ),
Riding the body-horse, one crosses over the terrifying world ocean; the Gurmukh meets the Lord, the embodiment of supreme bliss.
ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥
ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ ਦੀ) ਜੰਞ ਆ ਗਈ ।
The Lord, Har, Har, has perfectly arranged this wedding; the Saints have come together as a marriage party.
ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥
ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ ।੪।੧।੫।
Servant Nanak has obtained the Lord as his Spouse; joining together, the Saints sing the songs of joy and congratulations. ||4||1||5||