ਵਡਹੰਸੁ ਮਹਲਾ ੪ ॥
Wadahans, Fourth Mehl:
 
ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥
ਹੇ ਭਾਈ ਉਹ ਕਾਂਇਆਂ ਸੋਹਣੀ ਘੋੜੀ ਹੈ (ਜੀਵ-ਰਾਹੀ ਦੇ ਜੀਵਨ-ਸਫਰ ਵਾਸਤੇ ਚੰਗੀ ਘੋੜੀ ਹੈ) ਜੋ ਪਰਮਾਤਮਾ ਦੇ ਪ੍ਰੇਮ ਦੇ ਨਵੇਂ ਰੰਗ ਵਿਚ ਰੰਗੀ ਰਹਿੰਦੀ ਹੈ,
The body is the Lord's horse; the Lord imbues it with the fresh and new color.
 
ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥
ਜੋ ਗੁਰੂ ਪਾਸੋਂ ਆਤਮਕ ਜੀਵਨ ਦੀ ਸ੍ਰੇਸ਼ਟ ਸੂਝ ਮੰਗਦੀ ਰਹਿੰਦੀ ਹੈ,
From the Guru, I ask for the Lord's spiritual wisdom.
 
ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥
ਜੋ (ਗੁਰੂ ਪਾਸੋਂ) ਆਤਮਕ ਜੀਵਨ ਦੀ ਸੂਝ ਮੰਗਦੀ ਹੈ, ਪਰਮਾਤਮਾ ਦੀ ਸੋਹਣੀ ਸਿਫ਼ਤਿ-ਸਾਲਾਹ ਕਰਦੀ ਹੈ, ਪਰਮਾਤਮਾ ਦਾ ਨਾਮ ਜਪਦੀ ਹੈ,
I ask for the Lord's spiritual wisdom, and the Lord's sublime sermon; through the Name of the Lord, I have come to know His value and His state.
 
ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥
ਜੋ ਇਹ ਸਮਝਣ ਦਾ ਜਤਨ ਕਰਦੀ ਹੈ ਕਿ ਪਰਮਾਤਮਾ ਕਿਹੋ ਜਿਹਾ ਤੇ ਕੇਡਾ ਵੱਡਾ ਹੈ । ਕਰਤਾਰ ਨੇ (ਅਜੇਹੀ ਕਾਂਇਆਂ-ਘੋੜੀ ਦਾ) ਸਾਰਾ ਜਨਮ ਸਫਲ ਕਰ ਦਿੱਤਾ ਹੈ,
The Creator has made my life totally fruitful; I chant the Name of the Lord.
 
ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥
ਕਿਉਂਕਿ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਉਚਾਰਦੀ ਰਹਿੰਦੀ ਹੈ ।
The Lord's humble servant begs for the Lord's Name, for the Lord's Praises, and for devotional worship of the Lord God.
 
ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥
ਹੇ ਭਾਈ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਦੀ ਵਡਿਆਈ ਕਰ ਕੇ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੰਗਦੇ ਰਹਿੰਦੇ ਹਨ । ਦਾਸ ਨਾਨਕ ਆਖਦੇ ਹਨ—ਹੇ ਸੰਤ ਜਨੋ! (ਇਹ ਸੋਹਣੀ ਕਾਂਇਆਂ ਘੋੜੀ ਪ੍ਰਾਪਤ ਕਰ ਕੇ) ਪਰਮਾਤਮਾ ਦੀ ਸੋਹਣੀ ਭਗਤੀ (ਕਰਦੇ ਰਹੋ) ।੧।
Says servant Nanak, listen, O Saints: devotional worship of the Lord, the Lord of the Universe, is sublime and good. ||1||
 
ਦੇਹ ਕੰਚਨ ਜੀਨੁ ਸੁਵਿਨਾ ਰਾਮ ॥
ਉਹ ਕਾਂਇਆਂ (-ਘੋੜੀ, ਮਾਨੋ,) ਸੋਨੇ ਦੀ ਹੈ
The golden body is saddled with the saddle of gold.
 
ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥
(ਬਹੁਤ ਕੀਮਤ ਵਾਲੀ ਬਣ ਜਾਂਦੀ ਹੈ, ਜਿਸ ਉਤੇ) ਪਰਮਾਤਮਾ ਦਾ ਨਾਮ-ਰਤਨ ਜੜ ਕੇ ਸੋਨੇ ਦੀ ਕਾਠੀ ਪਾਈ ਜਾਂਦੀ ਹੈ (ਜਿਸ ਉਤੇ ਪਰਮਾਤਮਾ ਦੇ ਨਾਮ ਨਾਲ ਭਰਪੂਰ ਗੁਰ-ਸ਼ਬਦ ਦੀ ਕਾਠੀ ਪਾਈ ਜਾਂਦੀ ਹੈ) ।
It is adorned with the jewel of the Name of the Lord, Har, Har.
 
ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥
(ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਰਤਨ ਜੜ ਕੇ ਗੁਰ-ਸ਼ਬਦ ਦੀ ਕਾਠੀ ਪਾ ਦਿੱਤੀ, ਉਸ ਨੂੰ ਪਰਮਾਤਮਾ ਮਿਲ ਪਿਆ,
Adorned with the jewel of the Naam, one obtains the Lord of the Universe; he meets the Lord, sings the Glorious Praises of the Lord, and obtains all sorts of comforts.
 
ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥
ਉਸ ਨੇ ਪਰਮਾਤਮਾ ਦੇ ਗੁਣ (ਆਪਣੇ ਅੰਦਰ ਵਸਾ ਲਏ), ਉਸ ਨੂੰ ਸੁਖ ਹੀ ਸੁਖ ਪ੍ਰਾਪਤ ਹੋ ਗਏ ।
He obtains the Word of the Guru's Shabad, and he meditates on the Name of the Lord; by great good fortune, he assumes the color of the Lord's Love.
 
ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥
ਹੇ ਭਾਈ! ਜਿਸ ਮਨੁੱਖ ਨੇ ਗੁਰੂ ਦਾ ਸ਼ਬਦ ਹਾਸਲ ਕਰ ਲਿਆ, ਜਿਸ ਨੇ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿਤਾ, ਉਹ ਵੱਡੇ ਭਾਗਾਂ ਵਾਲਾ ਬਣ ਗਿਆ, ਉਸ ਦੇ ਅੰਦਰ ਪਰਮਾਤਮਾ ਦਾ ਪ੍ਰੇਮ ਉਘੜ ਪਿਆ ।
He meets his Lord and Master, the Inner-knower, the Searcher of hearts; His body is ever-new, and His color is ever-fresh.
 
ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥
ਨਾਨਕ ਆਖਦੇ ਹਨ—(ਹੇ ਭਾਈ! ਜੇਹੜਾ ਮਨੁੱਖ) ਪਰਮਾਤਮਾ ਦੇ ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ, ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਮੰਗਦਾ ਹੈ, ਉਸ ਨੂੰ ਉਹ ਮਾਲਕ-ਹਰੀ ਮਿਲ ਪੈਂਦਾ ਹੈ ਜੋ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੋ ਸਦਾ ਹੀ ਨਵਾਂ-ਨਰੋਆ ਰਹਿਣ ਵਾਲਾ ਹੈ, ਜੋ ਸਦਾ ਨਵੇਂ ਚੋਜਾਂ ਦਾ ਮਾਲਕ ਹੈ ।੨।
Nanak chants and realizes the Naam; he begs for the Name of the Lord, the Lord God. ||2||
 
ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥
ਹੇ ਭਾਈ! ਗੁਰੂ ਨੇ (ਜਿਸ ਮਨੁੱਖ ਦੀ ਕਾਂਇਆਂ-ਘੋੜੀ ਦੇ) ਮੂੰਹ ਵਿਚ ਲਗਾਮ ਦੇ ਦਿੱਤੀ, ਕੁੰਡਾ ਰੱਖ ਦਿੱਤਾ,
The Guru has placed the reins in the mouth of the body-horse.
 
ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥
ਉਸ ਦਾ ਮਨ-ਹਾਥੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਵੱਸ ਵਿਚ ਆ ਗਿਆ ।
The mind-elephant is overpowered by the Word of the Guru's Shabad.
 
ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥
ਜਿਸ ਜੀਵ-ਇਸਤ੍ਰੀ ਦਾ ਮਨ ਵੱਸ ਵਿਚ ਆ ਗਿਆ, ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ, ਪ੍ਰਭੂ-ਕੰਤ ਨੇ ਉਸ ਜੀਵ-ਇਸਤ੍ਰੀ ਨੂੰ ਪਿਆਰ ਕਰਨਾ ਸ਼ੁਰੂ ਕਰ ਦਿੱਤਾ,
The bride obtains the supreme status, as her mind is brought under control; she is the beloved of her Husband Lord.
 
ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥
ਉਸ ਦੇ ਹਿਰਦੇ ਵਿਚ ਪਰਮਾਤਮਾ ਨਾਲ ਪ੍ਰੇਮ ਪੈਦਾ ਹੋ ਗਿਆ, ਉਹ ਜੀਵ-ਇਸਤ੍ਰੀ ਪ੍ਰਭੂ ਦੀ ਹਜ਼ੂਰੀ ਵਿਚ ਸੋਹਣੀ ਲੱਗਦੀ ਹੈ ।
Deep within her inner self, she is in love with her Lord; in His home, she is beautiful - she is the bride of her Lord God.
 
ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥
ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਜੋ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ।
Imbued with the Lord's Love, she is intuitively absorbed in bliss; she obtains the Lord God, Har, Har.
 
ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥
ਹਰੀ ਦਾ ਸੇਵਕ ਨਾਨਕ-ਦਾਸ ਆਖਦੇ ਹਨ—ਹੇ ਭਾਈ! ਵੱਡੇ ਭਾਗਾਂ ਵਾਲੇ ਜੀਵ ਹੀ ਪਰਮਾਤਮਾ ਦਾ ਨਾਮ ਸਿਮਰਦੇ ਹਨ ।੩।
Servant Nanak, the Lord's slave, says that only the very fortunate meditate on the Lord, Har, Har. ||3||
 
ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥
ਹੇ ਭਾਈ! ਉਹ ਕਾਂਇਆਂ (ਮਨੁੱਖ ਦੇ ਜੀਵਨ-ਸਫ਼ਰ ਵਿਚ, ਮਾਨੋ,) ਘੋੜੀ ਹੈ ਜਿਸ (ਕਾਂਇਆਂ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ,
The body is the horse, upon which one rides to the Lord.
 
ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥
ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ ।
Meeting with the True Guru, one sings the songs of joy.
 
ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥
ਸੇਵਕ-ਭਾਵ ਨਾਲ ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾ ਕੇ ਪਰਮਾਤਮਾ ਦੀ ਸੇਵਾ ਭਗਤੀ ਕਰਦਾ ਹੈ
Sing the songs of joy to the Lord, serve the Name of the Lord, and become the servant of His servants.
 
ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥
ਉਹ ਪਰਮਾਤਮਾ ਦੀ ਆਨੰਦ-ਭਰੀ ਹਜ਼ੂਰੀ ਵਿਚ ਜਾ ਪਹੰੁਚਦਾ ਹੈ ਅਤੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦਾ ਹੈ ।
You shall go and enter the Mansion of the Beloved Lord's Presence, and lovingly enjoy His Love.
 
ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥
ਉਹ ਮਨੁੱਖ ਪ੍ਰੇਮ ਨਾਲ ਆਪਣੇ ਮਨ ਵਿਚ ਪਰਮਾਤਮਾ ਦੇ ਗੁਣ ਗਾਂਦਾ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਮਨ ਵਿਚ ਪਰਮਾਤਮਾ ਦਾ ਧਿਆਨ ਧਰਦਾ ਹੈ ।
I sing the Glorious Praises of the Lord, so pleasing to my mind; following the Guru's Teachings, I meditate on the Lord within my mind.
 
ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥
ਹੇ ਨਾਨਕ! ਜਿਸ ਦਾਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ਉਹ ਆਪਣੀ ਕਾਂਇਆਂ-ਘੋੜੀ ਉਤੇ ਚੜ੍ਹ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ ।੪।੨।੬।
The Lord has showered His Mercy upon servant Nanak; mounting the body-horse, he has found the Lord. ||4||2||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by