ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪
Raag Wadahans, Fifth Mehl, Chhant, Fourth House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥
ਹੇ ਭਾਈ! ਗੁਰੂ ਨੂੰ ਮਿਲ ਕੇ (ਹੀ) ਪਿਆਰਾ ਪ੍ਰਭੂ ਲੱਭਦਾ ਹੈ, (ਜਿਸ ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ) ਆਪਣਾ ਇਹ ਸਰੀਰ ਇਹ ਮਨ (ਗੁਰੂ ਦੇ) ਹਵਾਲੇ ਕਰਦਾ ਹੈ ।
Meeting with the Guru, I have found my Beloved Lord God.
ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥
ਜੇਹੜਾ ਮਨੁੱਖ ਆਪਣਾ ਤਨ ਮਨ ਗੁਰੂ ਦੇ ਹਵਾਲੇ ਕਰਦਾ ਹੈ, ਉਹ ਸੰਸਾਰ-ਸਮੁੰਦਰ ਨੂੰ ਜਿੱਤ ਲੈਂਦਾ ਹੈ
I have made this body and mind a sacrifice, a sacrificial offering to my Lord.
ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥
ਉਸ ਦੀ ਜਮਾਂ ਦੀ ਮੁਥਾਜੀ ਮੁੱਕ ਜਾਂਦੀ ਹੈ ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ ਲੈ ਕੇ) ਪੀਂਦਾ ਹੈ
Dedicating my body and mind, I have crossed over the terrifying world-ocean, and shaken off the fear of death.
ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥
ਤੇ, ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।
Drinking in the Ambrosial Nectar, I have become immortal; my comings and goings have ceased.
ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥
ਉਸ ਮਨੁੱਖ ਨੂੰ ਉਹ ਘਰ (ਪ੍ਰਭੂ ਦੇ ਚਰਨਾਂ ਵਿਚ ਟਿਕਾਣਾ) ਮਿਲ ਜਾਂਦਾ ਹੈ (ਜਿਸ ਦੀ ਬਰਕਤਿ ਨਾਲ) ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦਾ ਨਾਮ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ ।
I have found that home, of celestial Samaadhi; the Name of the Lord is my only Support.
ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥
ਹੇ ਨਾਨਕ! ਆਖ—ਉਹ ਮਨੁੱਖ ਸੁਖ ਵਿਚ ਰਹਿ ਕੇ ਆਤਮਕ ਖ਼ੁਸ਼ੀਆਂ ਮਾਣਦਾ ਹੈ (ਇਹ ਸਾਰੀ ਬਰਕਤਿ ਗੁਰੂ ਦੀ ਹੀ ਹੈ) ਪੂਰੇ ਗੁਰੂ ਨੂੰ (ਸਦਾ) ਨਮਸਕਾਰ ਕਰਨੀ ਚਾਹੀਦੀ ਹੈ ।੧।
Says Nanak, I enjoy peace and pleasure; I bow in reverence to the Perfect Guru. ||1||
ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥
ਹੇ ਮੇਰੇ ਸੱਜਣ! ਹੇ ਮੇਰੇ ਮਿੱਤਰ! ਸੁਣ, (ਕਿਸੇ ਭਾਗਾਂ ਵਾਲੇ ਮਨੁੱਖ ਨੂੰ) ਗੁਰੂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲਾ ਸ਼ਬਦ-ਮੰਤ੍ਰ ਦਿੱਤਾ ਹੈ ।
Listen, O my friend and companion
ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਨੂੰ ਸਦਾ ਹਿਰਦੇ ਵਿਚ ਵਸਾਂਦਾ ਹੈ
- the Guru has given the Mantra of the Shabad, the True Word of God.
ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥
ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਸਦਾ) ਗਾਂਦਾ ਹੈ, ਉਸ ਦੇ ਮਨ ਤੋਂ ਚਿੰਤਾ-ਫ਼ਿਕਰ ਲਹਿ ਜਾਂਦੇ ਹਨ
Meditating on this True Shabad, I sing the songs of joy, and my mind is rid of anxiety.
ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥
ਉਹ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, (ਪ੍ਰਭੂ ਨੂੰ ਛੱਡ ਕੇ) ਕਿਸੇ ਹੋਰ ਥਾਂ ਉਹ ਨਹੀਂ ਭਟਕਦਾ ਉਹ ਸਦਾ ਹੀ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦਾ ਹੈ ।
I have found God, who never leaves; forever and ever, He sits with me.
ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥
ਉਹ ਮਨੁੱਖ ਪ੍ਰਭੂ ਨੂੰ (ਸਦਾ) ਪਿਆਰਾ ਲੱਗਦਾ ਹੈ, ਸਦਾ-ਥਿਰ ਪ੍ਰਭੂ ਦਾ ਹੀ ਉਸ ਨੂੰ ਮਾਣ-ਆਸਰਾ ਰਹਿੰਦਾ ਹੈ, ਪਰਮਾਤਮਾ ਨੇ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਕੇ ਆਪਣਾ ਨਾਮ-ਧਨ ਬਖ਼ਸ਼ ਦਿੱਤਾ ਹੈ ।
One who is pleasing to God receives true honor. The Lord God blesses him with wealth.
ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥
ਹੇ ਨਾਨਕ! ਆਖ—(ਹੇ ਪ੍ਰਭੂ!) ਮੈਂ ਉਸ ਸੇਵਕ ਤੋਂ ਸਦਕੇ ਜਾਂਦਾ ਹਾਂ, ਤੇਰੇ ਨਾਮ ਦੀ ਦਾਤਿ ਉਸ ਪਾਸੋਂ ਸਭ ਜੀਵ ਲੈਂਦੇ ਹਨ ।੨।
Says Nanak, I am a sacrifice to such a humble being. O Lord, You bless all with Your bountiful blessings. ||2||
ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥
ਹੇ ਪ੍ਰਭੂ! ਮੈਂ ਗੁਰੂ ਤੋਂ ਸਦਕੇ ਜਾਂਦਾ ਹਾਂ ।
When it pleases You, then I am satisfied and satiated.
ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥
ਜੇ ਤੇਰੀ ਰਜ਼ਾ ਹੋਵੇ ਤਾਂ (ਗੁਰੂ ਦੀ ਸਰਨ ਪੈ ਕੇ ਜੀਵ ਮਾਇਆ ਦੀ ਭੁੱਖ ਵਲੋਂ) ਪੂਰੇ ਤੌਰ ਤੇ ਰੱਜ ਜਾਂਦਾ ਹੈ ।
My mind is soothed and calmed, and all my thirst is quenched.
ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ) ਮਨ ਸ਼ਾਂਤ ਹੋ ਜਾਂਦਾ ਹੈ, ਕਦੇ ਨਾਹ ਮੁੱਕਣ ਵਾਲੀ ਮਾਇਆ ਦੀ ਪਿਆਸ (ਉਸ ਦੇ ਅੰਦਰੋਂ) ਬੁੱਝ ਜਾਂਦੀ ਹੈ (ਗੁਰੂ ਦੀ ਰਾਹੀਂ ਉਹ) (ਵੱਡਾ ਨਾਮ-) ਖ਼ਜ਼ਾਨਾ ਪ੍ਰਾਪਤ ਕਰ ਲੈਂਦਾ ਹੈ ।
My mind is soothed and calmed, the burning has ceased, and I have found so many treasures.
ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥
(ਜੇਹੜੇ ਭੀ ਗੁਰੂ ਦੀ ਸਰਨ ਆਉਂਦੇ ਹਨ, ਉਹ) ਸਾਰੇ ਸਿੱਖ ਸੇਵਕ ਨਾਮ-ਖ਼ਜ਼ਾਨੇ ਨੂੰ ਵਰਤਣ ਲੱਗ ਪੈਂਦੇ ਹਨ ।
All the Sikhs and servants partake of them; I am a sacrifice to my True Guru.
ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥
(ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੁਨੀਆ ਦੇ ਸਹਮਾਂ ਵਲੋਂ) ਨਿਡਰ ਹੋ ਜਾਂਦੇ ਹਨ, ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਜਮਾਂ ਦਾ ਸਹਮ ਮਿਟਾ ਲੈਂਦੇ ਹਨ ।
I have become fearless, imbued with the Love of my Lord Master, and I have shaken off the fear of death.
ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥
ਹੇ ਨਾਨਕ! (ਆਖ—ਹੇ ਪ੍ਰਭੂ! ਮੇਹਰ ਕਰ, ਮੈਂ) ਦਾਸ ਸਦਾ (ਗੁਰੂ ਦੇ) ਚਰਨਾਂ ਵਿਚ ਟਿਕਿਆ ਰਹਾਂ, (ਗੁਰੂ ਦਾ) ਸੇਵਕ ਬਣਿਆ ਰਹਾਂ, ਤੇ, ਸੁਰਤਿ ਜੋੜ ਕੇ ਤੇਰੀ ਭਗਤੀ ਕਰਦਾ ਰਹਾਂ ।੩।
Slave Nanak, Your humble servant, lovingly embraces Your meditation; O Lord, be with me always. ||3||
ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥
ਹੇ ਪ੍ਰਭੂ ਜੀ! (ਤੇਰੀ ਮੇਹਰ ਨਾਲ ਮੇਰੀ ਹਰੇਕ) ਆਸ ਤੇ ਕਾਮਨਾ ਪੂਰੀ ਹੋ ਗਈ ਹੈ ।
My hopes and desires have been fulfilled, O my Lord.
ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥
ਹੇ ਪ੍ਰਭੂ ਜੀ! ਮੈਂ ਗੁਣ-ਹੀਨ ਸਾਂ (ਮੇਰੇ ਅੰਦਰ ਕੋਈ ਭੀ ਗੁਣ ਨਹੀਂ ਸੀ) ਤੇਰੇ ਅੰਦਰ ਸਾਰੇ ਹੀ ਗੁਣ ਹਨ ।
I am worthless, without virtue; all virtues are Yours, O Lord.
ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥
ਹੇ ਮੇਰੇ ਮਾਲਕ! ਤੇਰੇ ਅੰਦਰ ਸਾਰੇ ਹੀ ਗੁਣ ਹਨ ।
All virtues are Yours, O my Lord and Master; with what mouth should I praise You?
ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥
ਮੈਂ ਕਿਸ ਮੂੰਹ ਨਾਲ ਤੇਰੀ ਵਡਿਆਈ ਕਰਾਂ? ਤੂੰ ਮੇਰਾ ਕੋਈ ਔਗੁਣ ਨਹੀਂ ਵਿਚਾਰਿਆ, ਤੂੰ ਮੇਰਾ ਕੋਈ ਗੁਣ ਨਹੀਂ ਤੱਕਿਆ, ਤੇ, ਇਕ ਛਿਨ ਵਿਚ ਹੀ ਤੂੰ ਮੇਰੇ ਉਤੇ ਮੇਹਰ ਕਰ ਦਿੱਤੀ ।
You did not consider my merits and demerits; you forgave me in an instant.
ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥
(ਤੇਰੀ ਮੇਹਰ ਨਾਲ ਮੈਂ, ਮਾਨੋ,) ਸਾਰੇ ਹੀ ਨੌ ਖ਼ਜ਼ਾਨੇ ਹਾਸਲ ਕਰ ਲਏ ਹਨ, ਮੇਰੇ ਅੰਦਰ ਆਤਮਕ ਆਨੰਦ ਦੀ ਚੜ੍ਹਦੀ ਕਲਾ ਬਣ ਗਈ ਹੈ ਮੇਰੇ ਅੰਦਰ ਆਤਮਕ ਆਨੰਦ ਦੇ ਇਕ-ਰਸ ਵਾਜੇ ਵੱਜਣ ਲੱਗ ਪਏ ਹਨ ।
I have obtained the nine treasures, congratulations are pouring in, and the unstruck melody resounds.
ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥
ਹੇ ਨਾਨਕ! (ਆਖ—) ਹੇ ਪ੍ਰਭੂ ਜੀ! ਮੈਂ (ਤੈਨੂੰ) ਖਸਮ ਨੂੰ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ, ਮੇਰੇ ਸਾਰੇ ਹੀ ਚਿੰਤਾ-ਫ਼ਿਕਰ ਲਹਿ ਗਏ ਹਨ ।੪।੧।
Says Nanak, I have found my Husband Lord within my own home, and all my anxiety is forgotten. ||4||1||