ਛੰਤੁ ॥
Chhant:
ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥
ਮੈਂ ਉਹਨਾਂ ਮਨੁੱਖਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ਜਿਨ੍ਹਾਂ ਮੇਰੇ ਹਰੀ-ਪ੍ਰਭੂ ਦਾ ਦਰਸਨ ਕਰ ਲਿਆ ਹੈ ।
I am cut into pieces as a sacrifice, to those who have seen my Lord God.
ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥
ਉਹ ਮਨੁੱਖ (ਪਰਮਾਤਮਾ ਦਾ ਨਾਮ-ਰਸ) ਚੱਖ ਕੇ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜ ਜਾਂਦੇ ਹਨ, ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਜਲ ਮਿੱਠਾ ਲੱਗਦਾ ਹੈ ।
His humble servants partake of the Sweet Ambrosial Nectar of the Lord, Har, Har, and are satiated.
ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥
ਪਰਮਾਤਮਾ ਉਹਨਾਂ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ, ਪਰਮਾਤਮਾ ਉਹਨਾਂ ਉਤੇ ਪ੍ਰਸੰਨ ਹੋ ਜਾਂਦਾ ਹੈ, ਉਹਨਾਂ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ, ਉਹਨਾਂ ਨੂੰ ਸਾਰੇ ਆਨੰਦ ਪ੍ਰਾਪਤ ਹੋ ਜਾਂਦੇ ਹਨ ।
The Lord seems sweet to their minds; God is merciful to them, His Ambrosial Nectar rains down upon them, and they are at peace.
ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥
ਜਗਤ ਦੇ ਮਾਲਕ-ਪ੍ਰਭੂ ਦੀ ਜੈ-ਜੈਕਾਰ ਆਖ ਆਖ ਕੇ ਉਹਨਾਂ ਦੇ ਸਰੀਰ ਤੋਂ ਦੁੱਖ ਤੇ ਭਰਮ ਦੂਰ ਹੋ ਜਾਂਦੇ ਹਨ ।
Pain is eliminated and doubt is dispelled from the body; chanting the Name of the Lord of the World, their victory is celebrated.
ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥
ਉਹ ਮਨੁੱਖ ਮੋਹ ਤੋਂ ਰਹਿਤ ਹੋ ਜਾਂਦੇ ਹਨ, ਉਹਨਾਂ ਦੇ ਅੰਦਰੋਂ ਵਿਕਾਰ ਮੁੱਕ ਜਾਂਦੇ ਹਨ, ਕਾਮਾਦਿਕ ਪੰਜਾਂ ਨਾਲੋਂ ਉਹਨਾਂ ਦਾ ਸਾਥ ਟੁੱਟ ਜਾਂਦਾ ਹੈ ।
They are rid of emotional attachment, their sins are erased, and their association with the five passions is broken off.
ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥
ਹੇ ਨਾਨਕ! ਆਖ—ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰੀ-ਪ੍ਰਭੂ ਆ ਵੱਸਿਆ ਹੈ ਮੈਂ ਉਹਨਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ।੩।
Says Nanak, I am every bit a sacrifice to those, within whose hearts my Lord God abides. ||3||