ਵਡਹੰਸੁ ਮਹਲਾ ੧ ॥
Wadahans, First Mehl:
ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥
ਹੇ ਸਹੇਲੀਹੋ! (ਹੇ ਸਤਸੰਗੀ ਸੱਜਣੋ!) ਆਓ, ਰਲ ਕੇ ਬੈਠੀਏ ਤੇ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰੀਏ ।
Come, O my companions - let us meet together and dwell upon the True Name.
ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹਾਲੇਹਾਂ ॥
ਆਓ, ਪ੍ਰਭੂ ਤੋਂ ਆਪਣੇ ਵਿਛੋੜੇ ਦਾ ਮੁੜ ਮੁੜ ਅਫ਼ਸੋਸ ਨਾਲ ਚੇਤਾ ਕਰੀਏ, (ਉਹ ਵਿਛੋੜਾ ਦੂਰ ਕਰਨ ਲਈ) ਮਾਲਕ-ਪ੍ਰਭੂ ਨੂੰ ਯਾਦ ਕਰੀਏ ।
Let us weep over the body's separation from the Lord and Master; let us remember Him in contemplation.
ਸਾਹਿਬੁ ਸਮ੍ਹਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥
ਆਓ, ਅਸੀ ਮਾਲਕ ਨੂੰ ਹਿਰਦੇ ਵਿਚ ਵਸਾਈਏ, ਤੇ ਉਸ ਰਸਤੇ ਨੂੰ ਤੱਕੀਏ (ਜਿਸ ਰਸਤੇ ਸਭ ਜਾ ਰਹੇ ਹਨ) । ਅਸਾਂ ਭੀ (ਆਖ਼ਿਰ) ਉਸ ਪਰਲੋਕ ਵਿਚ ਜਾਣਾ ਹੈ
Let us remember the Lord and Master in contemplation, and keep a watchful eye on the Path. We shall have to go there as well.
ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥
(ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ) ਜਿਸ ਪ੍ਰਭੂ ਦਾ ਇਹ ਪੈਦਾ ਕੀਤਾ ਹੋਇਆ ਸੀ, ਉਸੇ ਨੇ ਜਿੰਦ ਵਾਪਸ ਲੈ ਲਈ ਹੈ, ਉਸੇ ਦੀ ਰਜ਼ਾ ਹੋਈ ਹੈ ।
He who has created, also destroys; whatever happens is by His Will.
ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥
। ਇਥੇ ਜਗਤ ਵਿਚ ਜੀਵ ਨੇ ਜੋ ਕੁਝ ਕੀਤਾ, (ਮਰਨ ਤੇ) ਉਸ ਦੇ ਅੱਗੇ ਆ ਜਾਂਦਾ ਹੈ । (ਇਸ ਰੱਬੀ ਨਿਯਮ ਅੱਗੇ) ਸਾਡਾ ਕੋਈ ਜ਼ੋਰ ਨਹੀਂ ਚੜ੍ਹ ਸਕਦਾ ।
Whatever He has done, has come to pass; how can we command Him?
ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥
(ਇਸ ਵਾਸਤੇ) ਹੇ ਸਹੇਲੀਹੋ! ਆਓ, ਰਲ ਕੇ ਬੈਠੀਏ ਤੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰੀਏ ।੧।
Come, O my companions - let us meet together and dwell upon the True Name. ||1||
ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥
ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਮੌਤ ਚੰਗੀ ਹੈ, ਪਰ ਤਦੋਂ ਹੀ) ਜੇ ਕੋਈ ਮਨੁੱਖ ਉਸ ਤਰੀਕੇ ਨਾਲ (ਜਿਊ ਕੇ) ਮਰਨਾ ਜਾਣਦਾ ਹੋਵੇ ।
Death would not be called bad, O people, if one knew how to truly die.
ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥
ਆਪਣੇ ਸਰਬ-ਸ਼ਕਤੀਵਾਨ ਮਾਲਕ ਨੂੰ ਸਿਮਰੋ, (ਤਾਂ ਕਿ ਜੀਵਨ ਦੇ ਸਫ਼ਰ ਵਿਚ) ਰਸਤਾ ਸੌਖਾ ਹੋ ਜਾਏ
Serve your Almighty Lord and Master, and your path in the world hereafter will be easy.
ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥
ਸੌਖੇ ਜੀਵਨ-ਰਸਤੇ ਤੁਰੋਗੇ ਤਾਂ ਇਸ ਦਾ ਫਲ ਭੀ ਮਿਲੇਗਾ ਤੇ ਪ੍ਰਭੂ ਹੀ ਹਜ਼ੂਰੀ ਵਿਚ ਇੱਜ਼ਤ ਮਿਲੇਗੀ ।
Take this easy path, and you shall obtain the fruits of your rewards, and receive honor in the world hereafter.
ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥
ਜੇ ਪ੍ਰਭੂ ਦੇ ਨਾਮ ਦੀ ਭੇਟਾ ਲੈ ਕੇ ਜਾਵੋਗੇ ਤਾਂ ਉਸ ਸਦਾ-ਥਿਰ ਪ੍ਰਭੂ ਵਿਚ ਇਕ-ਰੂਪ ਹੋ ਜਾਵੋਗੇ, ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ ਇੱਜ਼ਤ ਮਿਲੇਗੀ,
Go there with your offering, and you shall merge in the True Lord; your honor shall be confirmed.
ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥
ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰੋਗੇ, ਤੇ ਖਸਮ-ਪ੍ਰਭੂ ਨੂੰ ਚੰਗੇ ਲੱਗੋਗੇ । (ਜੇਹੜਾ ਜੀਵ ਇਹ ਭੇਟਾ ਲੈ ਕੇ ਜਾਂਦਾ ਹੈ ਉਹ) ਪ੍ਰੇਮ ਨਾਲ ਆਤਮਕ ਆਨੰਦ ਮਾਣਦਾ ਹੈ ।
You shall obtain a place in the Mansion of the Lord Master's Presence; being pleasing to Him, you shall enjoy the pleasures of His Love.
ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥
ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਪਰ ਇਸ ਗੱਲ ਨੂੰ ਉਹੀ ਸਮਝਦਾ ਹੈ) ਜੇਹੜਾ ਇਸ ਤਰ੍ਹਾਂ ਮਰਨਾ ਜਾਣਦਾ ਹੋਵੇ ।੨।
Death would not be called bad, O people, if one knew how to truly die. ||2||
ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥
ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ ਉਹਨਾਂ ਦਾ ਮਰਨਾ ਭੀ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ ।
The death of brave heroes is blessed, if it is approved by God.
ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥
ਪ੍ਰਭੂ ਦੀ ਹਜ਼ੂਰੀ ਵਿਚ ਉਹੀ ਬੰਦੇ ਸੂਰਮੇ ਆਖੇ ਜਾਂਦੇ ਹਨ, ਉਹ ਬੰਦੇ ਸਦਾ-ਥਿਰ ਪ੍ਰਭੂ ਦੀ ਦਰਗਾਹ ਵਿਚ ਆਦਰ ਪਾਂਦੇ ਹਨ । ਉਹ ਦਰਗਾਹ ਵਿਚ ਇੱਜ਼ਤ ਪਾਂਦੇ ਹਨ,
They alone are acclaimed as brave warriors in the world hereafter, who receive true honor in the Court of the Lord.
ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥
ਇੱਜ਼ਤ ਨਾਲ (ਇਥੋਂ) ਜਾਂਦੇ ਹਨ ਤੇ ਅਗਾਂਹ ਪਰਲੋਕ ਵਿਚ ਉਹਨਾਂ ਨੂੰ ਕੋਈ ਦੁੱਖ ਨਹੀਂ ਵਿਆਪਦਾ । ਉਹ ਬੰਦੇ ਪਰਮਾਤਮਾ ਨੂੰ (ਹਰ ਥਾਂ) ਵਿਆਪਕ ਜਾਣ ਕੇ ਸਿਮਰਦੇ ਹਨ,
They are honored in the Court of the Lord; they depart with honor, and they do not suffer pain in the world hereafter.
ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥
ਉਸ ਪ੍ਰਭੂ ਦੇ ਦਰ ਤੋਂ ਫਲ ਪ੍ਰਾਪਤ ਕਰਦੇ ਹਨ ਜਿਸ ਦਾ ਸਿਮਰਨ ਕੀਤਿਆਂ (ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ ।
They meditate on the One Lord, and obtain the fruits of their rewards. Serving the Lord, their fear is dispelled.
ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥
(ਹੇ ਭਾਈ!) ਅਹੰਕਾਰ ਦਾ ਬੋਲ ਨਹੀਂ ਬੋਲਣਾ ਚਾਹੀਦਾ, ਆਪਣੇ ਆਪ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਉਹ ਅੰਤਰਜਾਮੀ ਪ੍ਰਭੂ ਹਰੇਕ ਦੇ ਦਿਲ ਦੀ ਆਪ ਹੀ ਜਾਣਦਾ ਹੈ ।
Do not indulge in egotism, and dwell within your own mind; the Knower Himself knows everything.
ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥
(ਹੇ ਭਾਈ!) ਅਹੰਕਾਰ ਦਾ ਬੋਲ ਨਹੀਂ ਬੋਲਣਾ ਚਾਹੀਦਾ, ਆਪਣੇ ਆਪ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਉਹ ਅੰਤਰਜਾਮੀ ਪ੍ਰਭੂ ਹਰੇਕ ਦੇ ਦਿਲ ਦੀ ਆਪ ਹੀ ਜਾਣਦਾ ਹੈ ।
The death of brave heroes is blessed, if it is approved by God. ||3||
ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥
ਹੇ ਨਾਨਕ! (ਆਖ—) ਹੇ ਭਾਈ! ਇਹ ਜਗਤ ਇਕ ਖੇਡ ਹੈ (ਖੇਡ ਬਣਦੀ ਢਹਿੰਦੀ ਹੀ ਰਹਿੰਦੀ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ ।
Nanak: for whom should we mourn, O Baba? This world is merely a play.
ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥
ਮਾਲਕ-ਪ੍ਰਭੂ ਆਪਣੇ ਪੈਦਾ ਕੀਤੇ ਜਗਤ ਦੀ ਆਪ ਸੰਭਾਲ ਕਰਦਾ ਹੈ, ਆਪਣੀ ਰਚੀ ਰਚਨਾ ਦਾ ਆਪ ਧਿਆਨ ਰੱਖਦਾ ਹੈ । ਪ੍ਰਭੂ ਆਪਣੀ ਰਚੀ ਰਚਨਾ ਦਾ ਖ਼ਿਆਲ ਰੱਖਦਾ ਹੈ
The Lord Master beholds His work, and contemplates His creative potency.
ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥
ਇਸ ਨੂੰ ਆਸਰਾ-ਸਹਾਰਾ ਦੇਂਦਾ ਹੈ, ਜਿਸ ਨੇ ਜਗਤ ਰਚਿਆ ਹੈ ਉਹੀ ਇਸ ਦੀਆਂ ਲੋੜਾਂ ਭੀ ਜਾਣਦਾ ਹੈ ।
He contemplates His creative potency, having established the Universe. He who created it, He alone knows.
ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥
ਪ੍ਰਭੂ ਆਪ ਹੀ ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਆਪਣੇ ਹੁਕਮ ਨੂੰ ਪਛਾਣਦਾ ਹੈ (ਕਿ ਕਿਵੇਂ ਇਹ ਹੁਕਮ ਜਗਤ ਵਿਚ ਵਰਤਿਆ ਜਾਣਾ ਹੈ) ।
He Himself beholds it, and He Himself understands it. He Himself realizes the Hukam of His Command.
ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥
ਪ੍ਰਭੂ ਆਪ ਹੀ ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਆਪਣੇ ਹੁਕਮ ਨੂੰ ਪਛਾਣਦਾ ਹੈ (ਕਿ ਕਿਵੇਂ ਇਹ ਹੁਕਮ ਜਗਤ ਵਿਚ ਵਰਤਿਆ ਜਾਣਾ ਹੈ) ।
He who created these things, He alone knows. His subtle form is infinite.
ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥
ਹੇ ਨਾਨਕ! (ਆਖ—) ਹੇ ਭਾਈ! ਇਹ ਜਗਤ ਇਕ ਖੇਡ ਹੈ (ਇਥੇ ਜੋ ਘੜਿਆ ਹੈ ਉਸ ਨੇ ਭੱਜਣਾ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ ।੪।੨।
Nanak: for whom should we mourn, O Baba? This world is merely a play. ||4||2||