ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥
“ਪਾਤਾਲਾਂ ਦੇ ਹੇਠ ਹੋਰ ਲੱਖਾਂ ਪਾਤਾਲ ਹਨ ਅਤੇ ਆਕਾਸ਼ਾਂ ਦੇ ਉੱਤੇ ਹੋਰ ਲੱਖਾਂ ਆਕਾਸ਼ ਹਨ,
There are nether worlds beneath nether worlds, and hundreds of thousands of heavenly worlds above.
ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥
(ਸਾਰੇ) ਵੇਦ ਇੱਕ-ਜ਼ਬਾਨ ਹੋ ਕੇ ਆਖਦੇ ਹਨ, ਅਖ਼ੀਰਲੇ ਬੰਨਿਆਂ ਦੀ ਭਾਲ ਕਰਕੇ ਥੱਕ ਗਏ ਹਨ, (ਪਰ ਲੱਭ ਨਹੀਂ ਸਕੇ)”।
The Vedas say that you can search and search for them all, until you grow weary.
ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥
ਕਤੇਬਾਂ ਆਖਦੀਆਂ ਹਨ, “ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ”।
The scriptures say that there are 18,000 worlds, but in reality, there is only One Universe.
ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥
ਹਜ਼ਾਰਾਂ’ ਤੇ ‘ਲੱਖਾਂ’ ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ, ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਤਦੋਂ ਹੀ ਲਿੱਖ ਸਕੀਦਾ ਹੈ, ਜੇ ਲੇਖਾ ਹੋ ਹੀ ਸਕੇ, (ਇਹ ਲੇਖਾ ਤਾਂ ਹੋ ਹੀ ਨਹੀਂ ਸਕਦਾ, ਲੇਖਾ ਕਰਦਿਆਂ ਕਰਦਿਆਂ) ਲੇਖੇ ਦਾ ਹੀ ਖ਼ਾਤਮਾ ਹੋ ਜਾਂਦਾ ਹੈ
If you try to write an account of this, you will surely finish yourself before you finish writing it.
ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥
ਹੇ ਨਾਨਕ ! ਜਿਸ ਅਕਾਲ ਪੁਰਖ ਨੂੰ (ਸਾਰੇ ਜਗਤ ਵਿਚ) ਵੱਡਾ ਆਖਿਆ ਜਾ ਰਿਹਾ ਹੈ, ਉਹ ਆਪ ਹੀ ਆਪਣੇ ਆਪ ਨੂੰ ਜਾਣਦਾ ਹੈ (ਉਹ ਆਪਣੀ ਵਡਿਆਈ ਆਪ ਹੀ ਜਾਣਦਾ ਹੈ।੨੨।
O Nanak, call Him Great! He Himself knows Himself. ||22||