ਵਡਹੰਸੁ ਮਹਲਾ ੩ ॥
Wadahans, Third Mehl:
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥
ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ।
This body is frail; old age is overtaking it.
ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥
ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ ।
Those who are protected by the Guru are saved, while others die, to be reincarnated; they continue coming and going.
ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥
ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੰੁਦਾ ।
Others die, to be reincarnated; they continue coming and going, and in the end, they depart regretfully. Without the Name, there is no peace.
ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥
ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ ।
As one acts here, so does he obtain his rewards; the self-willed manmukh loses his honor.
ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥
ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ ।
In the City of Death, there is pitch darkness, and huge clouds of dust; neither sister nor brother is there.
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥
ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧।
This body is frail; old age is overtaking it. ||1||
ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥
ਹੇ ਭਾਈ! (ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੰੁਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ।
The body becomes like gold, when the True Guru unites one with Himself.
ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥
(ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ ।
Doubt and Maya have been removed from within me, and I am merged in the Naam, the True Name of the Lord.
ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥
ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ ।
Merged in the True Name of the Lord, I sing the Glorious Praises of the Lord; meeting my Beloved, I have found peace.
ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥
ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ।
I am in constant bliss, day and night; egotism has been dispelled from within me.
ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ ।
I fall at the feet of those who enshrine the Naam within their consciousness.
ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥
(ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ।੨।
The body becomes like gold, when the True Guru unites one with Himself. ||2||
ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥
ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ ।
We truly praise the True Lord, when the True Guru imparts understanding.
ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥
ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੰੁਦੀਆਂ ਹਨ । ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ ।
Without the True Guru, they are deluded by doubt; going to the world hereafter, what face will they display?
ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥
ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ ।
What face will they show, when they go there? They will regret and repent for their sins; their actions will bring them only pain and suffering.
ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥
ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ) ।
Those who are imbued with the Naam are dyed in the deep crimson color of the Lord's Love; they merge into the Being of their Husband Lord.
ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥
ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ ।
I can conceive of no other as great as the Lord; unto whom should I go and speak?
ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥
(ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ ।੩।
We truly praise the True Lord, when the True Guru imparts understanding. ||3||
ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥
ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ ।
I fall at the feet of those who praise the Truest of the True.
ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥
ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ । ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ।
Those humble beings are true, and immaculately pure; meeting them, all filth is washed off.
ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥
(ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ) ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ।
Meeting them, all filth is washed off; bathing in the Pool of Truth, one becomes truthful, with intuitive ease.
ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥
ਹੇ ਭਾਈ! ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੰੁਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੰੁਚ ਨਹੀਂ ।
The True Guru has given me the realization of the Naam, the Immaculate Name of the Lord, the unfathomable, the imperceptible.
ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥
ਜਿਨ੍ਹਾਂ ਨੂੰ ਗੁਰੂ ਨੇ (ਪ੍ਰਭੂ ਦੀ) ਸੂਝ ਦਿੱਤੀ, ਉਹ, ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਹੋਏ ਪ੍ਰਭੂ ਦੀ ਭਗਤੀ ਕਰਦੇ ਰਹਿੰਦੇ ਹਨ ।
Those who perform devotional worship to the Lord night and day, are imbued with His Love; O Nanak, they are absorbed in the True Lord.
ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥
ਹੇ ਭਾਈ! ਜਿਨ੍ਹਾਂ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦਾ ਉੱਦਮ ਫੜ ਲਿਆ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ ।੪।੪।
I fall at the feet of those who meditate on the Truest of the True. ||4||4||