ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ
Vaar Of Wadahans, Fourth Mehl: To Be Sung In The Tune Of Lalaa-Behleemaa:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਲੋਕ ਮਃ ੩ ॥
Shalok, Third Mehl:
ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥
ਜੋ ਮਨੁੱਖ ਸੱਚੇ ਨਾਮ ਨੂੰ ਹਿਰਦੇ ਵਿਚ ਪਰੋ ਕੇ ਸਤਿਗੁਰੂ ਦੇ ਸ਼ਬਦ ਵਿਚ ਰੱਤੇ ਹੋਏ ਹਨ,
The great swans are imbued with the Word of the Shabad; they enshrine the True Name within their hearts.
ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥
ਉਹ ਵੱਡੇ ਬਿਬੇਕੀ (ਸੰਤ) ਹਨ; ਉਹ ਸੱਚਾ ਨਾਮ (ਰੂਪ ਧਨ) ਇਕੱਠਾ ਕਰਦੇ ਹਨ, ਤੇ ਸੱਚੇ ਨਾਮ ਵਿਚ ਪਿਆਰ ਦੇ ਕਾਰਨ ਸੱਚ ਵਿਚ ਹੀ ਲੀਨ ਰਹਿੰਦੇ ਹਨ;
They gather Truth, remain always in Truth, and love the True Name.
ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥
ਕਰਤਾਰ ਨੇ ਉਹਨਾਂ ਉਤੇ ਮੇਹਰ ਦੀ ਨਜ਼ਰ ਕੀਤੀ ਹੋਈ ਹੈ; (ਇਸ ਕਰਕੇ) ਉਹ ਸਦਾ ਪਵਿਤ੍ਰ ਹਨ ਉਹਨਾਂ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ ।
They are always pure and immaculate - filth does not touch them; they are blessed with the Grace of the Creator Lord.
ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥
ਹੇ ਨਾਨਕ! (ਆਖ—) ਜੋ ਮਨੁੱਖ ਹਰ ਵੇਲੇ ਪ੍ਰਭੂ ਨੂੰ ਸਿਮਰਦੇ ਹਨ, ਮੈਂ ਉਹਨਾਂ ਤੋਂ ਸਦਕੇ ਹਾਂ ।੧।
O Nanak, I am a sacrifice to those who, night and day, meditate on the Lord. ||1||