ਪਉੜੀ ॥
Pauree:
ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥
ਹੇ ਪ੍ਰਭੂ! ਸੰਸਾਰ ਦਾ ਮੁੱਢ ਤੂੰ ਆਪ ਹੀ ਬਣਾਇਆ, (ਕਿਉਂਕਿ ਇਸ ਤੋਂ ਪਹਿਲਾਂ ਦਾ ਭੀ) ਤੂੰ ਆਪ ਹੀ ਹੈਂ,
You Yourself are Yourself, all by Yourself; You Yourself created the creation.
ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥
ਤੂੰ ਆਪ ਹੀ ਹੈਂ; ਤੇਰਾ ਕੋਈ ਖ਼ਾਸ ਸਰੂਪ ਨਹੀਂ ਹੈ (ਜੋ ਮੈਂ ਬਿਆਨ ਕਰ ਸਕਾਂ), ਤੇਰੇ ਵਰਗਾ ਕੋਈ ਦੂਜਾ ਨਹੀਂ ਹੈ ।
You Yourself are Yourself the Formless Lord; there is no other than You.
ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥
ਸ੍ਰਿਸ਼ਟੀ ਦੀ ਉਤਪੱਤੀ ਕਰਨ ਦੇ ਤੂੰ ਹੀ ਸਮਰੱਥ ਹੈਂ, ਜੋ ਕੁਝ ਤੂੰ ਕਰਦਾ ਹੈਂ ਉਹੀ ਹੰੁਦਾ ਹੈ;
You are the all-powerful Cause of causes; what You do, comes to be.
ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥
ਤੂੰ ਸਾਰੇ ਜੀਵਾਂ ਨੂੰ (ਉਹਨਾਂ ਦੇ) ਮੰਗਣ ਤੋਂ ਬਿਨਾ ਹੀ ਸਭ ਦਾਤਾਂ ਦੇ ਰਿਹਾ ਹੈਂ ।
You give gifts to all beings, without their asking.
ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥
(ਹੇ ਭਾਈ!) ਸਾਰੇ ਆਖਹੁ—ਸਤਿਗੁਰੂ (ਭੀ) ਧੰਨ ਹੈ ਜਿਸ ਨੇ (ਇਹੋ ਜਿਹੇ) ਪ੍ਰਭੂ ਦੀ ਨਾਮ-ਰੂਪ ਦਾਤਿ (ਅਸਾਡੇ) ਮੂੰਹ ਵਿਚ ਪਾਈ ਹੈ (ਭਾਵ, ਅਸਾਨੂੰ ਨਾਮ ਦੀ ਦਾਤਿ ਬਖ਼ਸ਼ੀ ਹੈ) ।੧।
Everyone proclaims, "Waaho! Waaho! Blessed, blessed is the True Guru, who has given the supreme gift of the Name of the Lord. ||1||