ਪਉੜੀ ॥
Pauree:
ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥
ਉਸ ਪਿਆਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, ਜਿਸ ਦੇ ਹਿਰਦੇ ਵਿਚ ਗੁਣਾਂ ਦਾ ਸੋਮਾ ਪਰਮਾਤਮਾ ਵੱਸ ਰਿਹਾ ਹੈ
Meet with that True Guru, the True Friend, within whose mind the Lord, the virtuous One, abides.
ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ ॥
ਉਸ ਪ੍ਰੀਤਮ ਸਤਿਗੁਰੂ ਦੀ ਸਰਨ ਪੈਣਾ ਚਾਹੀਦਾ ਹੈ, ਜਿਸ ਨੇ ਆਪਣੇ ਅੰਦਰੋਂ ਅਹੰਕਾਰ ਦੂਰ ਕਰ ਲਿਆ ਹੈ ।
Meet with that Beloved True Guru, who has subdued ego from within himself.
ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ ਸਵਾਰੀ ॥
“ਹੇ ਸੰਤ ਜਨੋਂ! ਸੰਸਾਰ-ਸਮੁੰਦਰ ਦੀ (ਮਾਇਆ-ਰੂਪ) ਜ਼ਹਿਰ ਤੋਂ ਪਾਰ ਲੰਘਾਉਣ ਵਾਲਾ ਹਰਿ-ਨਾਮ ਜਪੋ”
Blessed, blessed is the Perfect True Guru, who has given the Lord's Teachings to reform the whole world.
ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ ॥
ਪ੍ਰਭੂ-ਸਿਮਰਨ ਦੀ ਇਹ ਸਿੱਖਿਆ ਦੇ ਕੇ ਜਿਸ ਸਤਿਗੁਰੂ ਨੇ ਸਾਰੀ ਸ੍ਰਿਸ਼ਟੀ ਨੂੰ ਸੋਹਣਾ ਬਣਾ ਦਿੱਤਾ ਹੈ, ਉਹ ਸਤਿਗੁਰੂ ਧੰਨ ਹੈ, ਉਹ ਗੁਰੂ ਧੰਨ ਹੈ ।
O Saints, meditate constantly on the Lord's Name, and cross over the terrifying, poisonous world-ocean.
ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੨॥
ਆਪਣੇ ਸਤਿਗੁਰੂ ਤੋਂ ਮੈਂ ਸਦਕੇ ਹਾਂ, ਪੂਰੇ ਸਤਿਗੁਰੂ ਨੇ ਮੈਨੂੰ ਪਰਮਾਤਮਾ ਨੇੜੇ ਵਿਖਾ ਦਿੱਤਾ ਹੈ ।੨।
The Perfect Guru has taught me about the Lord; I am forever a sacrifice to the Guru. ||2||