ਪਉੜੀ ॥
Pauree:
ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ ॥
(ਹੇ ਪ੍ਰਭੂ !) ਤੂੰ ਆਪ ਹੀ (ਮੱਛੀ ਦਾ ਜੀਵਨ-ਰੂਪ) ਜਲ ਹੈਂ, ਆਪ ਹੀ (ਜਲ ਵਿਚ) ਮੱਛੀ ਹੈਂ, ਤੇ ਆਪ ਹੀ ਜਾਲ ਹੈਂ
You Yourself are the water, You Yourself are the fish, and You Yourself are the net.
ਤੂੰ ਆਪੇ ਜਾਲੁ ਵਤਾਇਦਾ ਆਪੇ ਵਿਚਿ ਸੇਬਾਲੁ ॥
ਤੂੰ ਆਪ ਹੀ ਜਾਲ ਵਿਛਾਂਦਾ ਹੈਂ ਅਤੇ ਆਪ ਹੀ ਜਲ ਵਿਚ ਜਾਲਾ ਹੈਂ
You Yourself cast the net, and You Yourself are the bait.
ਤੂੰ ਆਪੇ ਕਮਲੁ ਅਲਿਪਤੁ ਹੈ ਸੈ ਹਥਾ ਵਿਚਿ ਗੁਲਾਲੁ ॥
ਤੂੰ ਆਪ ਹੀ ਡੂੰਘੇ ਜਲ ਵਿਚ ਸੁੰਦਰ ਨਿਰਲੇਪ ਕੰਵਲ ਹੈਂ
You Yourself are the lotus, unaffected and still brightly-colored in hundreds of feet of water.
ਤੂੰ ਆਪੇ ਮੁਕਤਿ ਕਰਾਇਦਾ ਇਕ ਨਿਮਖ ਘੜੀ ਕਰਿ ਖਿਆਲੁ ॥
(ਹੇ ਹਰੀ !) ਜੋ (ਜੀਵ) ਇਕ ਪਲਕ ਮਾਤ੍ਰ (ਤੇਰਾ) ਧਿਆਨ ਧਰੇ, (ਉਸ ਨੂੰ) ਤੂੰ ਆਪ ਹੀ (ਇਸ ਜਾਲ ਵਿਚੋਂ) ਛੁਡਾਉਂਦਾ ਹੈਂ
You Yourself liberate those who think of You for even an instant.
ਹਰਿ ਤੁਧਹੁ ਬਾਹਰਿ ਕਿਛੁ ਨਹੀ ਗੁਰ ਸਬਦੀ ਵੇਖਿ ਨਿਹਾਲੁ ॥੭॥
ਹੇ ਹਰੀ ! ਤੈਥੋਂ ਪਰੇ ਹੋਰ ਕੁਝ ਨਹੀਂ ਹੈ, ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਤੈਨੂੰ ਹਰ ਥਾਂ) ਵੇਖ ਕੇ (ਕਉਲ ਫੁੱਲ ਵਾਂਗ) ਚੜ੍ਹਦੀ ਕਲਾ ਵਿਚ ਰਹਿ ਸਕੀਦਾ ਹੈ ।੭।
O Lord, nothing is beyond You. I am delighted to behold You, through the Word of the Guru's Shabad. ||7||