ਮਃ ੩ ॥
Third Mehl:
ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥
(ਪ੍ਰਭੂ ਦੀ ਬੰਦਗੀ ਛੱਡ ਕੇ) ਹੋਰ ਬਿਗਾਨੀ ਕਾਰ (ਕਰਨ ਵਾਲਿਆਂ ਦਾ) ਜੀਊਣਾ ਤੇ ਵੱਸਣਾ ਫਿਟਕਾਰ-ਜੋਗ ਹੈ
Cursed is the life, and cursed is the dwelling, of those who serve another.
ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥
(ਕਿਉਂਕਿ) ਉਹ ਮਨੁੱਖ ਅੰਮ੍ਰਿਤ ਛੱਡ ਕੇ (ਮਾਇਆ-ਰੂਪ) ਜ਼ਹਿਰ (ਇਕੱਠਾ ਕਰਨ) ਵਿਚ ਲੱਗੇ ਹੋਏ ਹਨ, ਜ਼ਹਿਰ ਹੀ ਉਹਨਾਂ ਦੀ ਖੱਟੀ-ਕਮਾਈ ਹੈ
Abandoning the Ambrosial Nectar, they turn to poison; they earn poison, and poison is their only wealth.
ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥
ਤੇ ਜ਼ਹਿਰ ਹੀ ਉਹਨਾਂ ਦੀ ਪੂੰਜੀ ਹੈ, ਜ਼ਹਿਰ ਹੀ ਉਹਨਾਂ ਦੀ ਖ਼ੁਰਾਕ ਹੈ, ਜ਼ਹਿਰ ਹੀ ਉਹਨਾਂ ਦੀ ਪੁਸ਼ਾਕ ਹੈ ਤੇ ਜ਼ਹਿਰ ਦੀਆਂ ਹੀ ਉਹ ਮਨੁੱਖ ਮੂੰਹ ਵਿਚ ਗਿਰਾਹੀਆਂ ਪਾ ਰਹੇ ਹਨ
Poison is their food, and poison is their dress; they fill their mouths with morsels of poison.
ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥
ਅਜੇਹੇ ਬੰਦੇ ਜਗਤ ਵਿਚ ਨਿਰਾ ਦੁੱਖ ਹੀ ਭੋਗਦੇ ਹਨ ਤੇ ਮੋਇਆਂ ਭੀ ਉਹਨਾਂ ਦਾ ਵਾਸ ਨਰਕ ਵਿਚ ਹੀ ਹੰੁਦਾ ਹੈ ।
In this world, they earn only pain and suffering, and dying, they go to abide in hell.
ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥
ਮੂੰਹੋਂ ਮੈਲੇ ਹੋਣ ਕਰਕੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦੇ, ਕਾਮ, ਕ੍ਰੋਧ ਆਦਿਕ ਵਿਚ ਉਹਨਾਂ ਦੀ (ਆਤਮਕ) ਮੌਤ ਹੋ ਜਾਂਦੀ ਹੈ
The self-willed manmukhs have filthy faces; they do not know the Word of the Shabad; in sexual desire and anger they waste away.
ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥
ਸਤਿਗੁਰੂ ਦਾ ਅਦਬ ਛੱਡ ਦੇਣ ਕਰ ਕੇ, ਮਨ ਦੇ ਹਠ ਨਾਲ ਕੀਤਾ ਹੋਇਆ ਉਹਨਾਂ ਦਾ ਕੋਈ ਕੰਮ ਸਿਰੇ ਨਹੀਂ ਚੜ੍ਹਦਾ
They forsake the Fear of the True Guru, and because of their stubborn ego, their efforts do not come to fruition.
ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥
(ਇਸ ਵਾਸਤੇ) ਮਨਮੁਖ ਮਨੁੱਖ ਜਮ-ਪੁਰੀ ਵਿਚ ਬੱਧੇ ਮਾਰ ਖਾਂਦੇ ਹਨ, ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਭਾਵ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) ।
In the City of Death, they are bound and beaten, and no one hears their prayers.
ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥
ਪਰ, ਹੇ ਨਾਨਕ! (ਇਹ ਕਿਸੇ ਦੇ ਵੱਸ ਦੀ ਗੱਲ ਨਹੀਂ) ਮੁੱਢ ਤੋਂ (ਕੀਤੇ ਕਰਮਾਂ-ਅਨੁਸਾਰ) ਲਿਖਿਆ ਲੇਖ ਜੀਵ ਕਮਾਉਂਦੇ ਹਨ (ਭਾਵ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਕਿਰਤ ਕਮਾਈ ਜਾਂਦੇ ਹਨ) (ਇਸੇ ਤਰ੍ਹਾਂ) ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਸੁਰਤਿ ਨਾਮ ਵਿਚ ਜੁੜੀ ਰਹਿੰਦੀ ਹੈ ।੨।
O Nanak, they act according to their pre-ordained destiny; the Gurmukh abides in the Naam, the Name of the Lord. ||2||