ਪਉੜੀ ॥
Pauree:
ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥
(ਹੇ ਭਾਈ!) ਜਿਸ ਸਤਿਗੁਰੂ ਨੇ ਪ੍ਰਭੂ ਦਾ ਨਾਮ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਾਇਆ ਹੈ
Serve the True Guru, O Holy people; He implants the Name of the Lord, Har, Har, in our minds.
ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥
ਉਸ ਸਾਧ-ਗੁਰੂ ਦੀ ਸੇਵਾ ਕਰੋ, ਜਿਸ ਗੁਰੂ ਨੇ ਜਗਤ ਦੇ ਮਾਲਕ ਤੇ ਨਾਥ ਦਾ ਨਾਮ (ਜੀਵਾਂ ਤੋਂ) ਜਪਾਇਆ ਹੈ, ਉਸ ਦੀ ਦਿਨ ਰਾਤ ਪੂਜਾ ਕਰੋ ।
Worship the True Guru day and night; He leads us the meditate on the Lord of the Universe, the Master of the Universe.
ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥
(ਹੇ ਭਾਈ!) ਜਿਸ ਗੁਰੂ ਨੇ ਪਰਮਾਤਮਾ (ਦੇ ਮਿਲਣ) ਦਾ ਰਾਹ ਦੱਸਿਆ ਹੈ
Behold the True Guru, each and every moment; He shows us the Divine Path of the Lord.
ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥
ਉਸ ਦਾ ਹਰ ਵੇਲੇ ਦਰਸ਼ਨ ਕਰੋ; ਜਿਸ ਸਤਿਗੁਰੂ ਨੇ (ਜੀਵਾਂ ਦੇ ਹਿਰਦੇ ਵਿਚੋਂ ਮਾਇਆ ਦੇ) ਮੋਹ ਦਾ ਹਨੇਰਾ ਦੂਰ ਕੀਤਾ ਹੈ, ਸਾਰੇ ਉਸ ਦੀ ਚਰਨੀਂ ਲੱਗੋ ।
Let everyone fall at the feet of the True Guru; He has dispelled the darkness of emotional attachment.
ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥
(ਹੇ ਭਾਈ!) ਜਿਸ ਗੁਰੂ ਨੇ ਪ੍ਰਭੂ ਦੀ ਭਗਤੀ ਦੇ ਖ਼ਜ਼ਾਨੇ ਲਭਾ ਦਿੱਤੇ ਹਨ, ਆਖੋ—ਉਹ ਗੁਰੂ ਧੰਨ ਹੈ, ਉਹ ਗੁਰੂ ਧੰਨ ਹੈ ।੩।
Let everyone hail and praise the True Guru, who has led us to find the treasure of the Lord's devotional worship. ||3||