ਸਲੋਕੁ ਮਃ ੩ ॥
Shalok, Third Mehl:
ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥
ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ ।
Meeting with the True Guru, hunger departs; by wearing the robes of a beggar, hunger does not depart.
ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥
ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ)
Afflicted with pain, he wanders from house to house, and in the world hereafter, he receives double punishment.
ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥
ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ ।
Peace does not come to his heart - he is not content to eat what comes his way.
ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥
ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ ।
With his stubborn mind, he begs, and grabs, and annoys those who give.
ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥
ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੰੁਦੀ ਹੈ
Instead of wearing these beggar's robes, it is better to be a householder, and give to others.
ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥
ਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ ।
Those who are attuned to the Word of the Shabad, acquire understanding; the others wander, deluded by doubt.
ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥
(ਇਸ ਬਾਰੇ ਕਿ ਕੋਈ ਚੰਗੇ ਰਾਹ ਪਿਆ ਹੈ ਤੇ ਕੋਈ ਮੰਦੇ ਪਾਸੇ) ਕੁਝ ਆਖਿਆ ਨਹੀਂ ਜਾ ਸਕਦਾ, (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ) ਕਾਰ ਕਮਾਉਣੀ ਪੈਂਦੀ ਹੈ ।
They act according to their past actions; it is useless to talk to them.
ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥
ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ) ।੧।
O Nanak, those who are pleasing unto the Lord are good; He upholds their honor. ||1||