ਪਉੜੀ ॥
Pauree:
ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥
(ਹੇ ਭਾਈ!) ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੰੁਦੀ ਹੈ
Go, and sit in the Sat Sangat, the True Congregation, where the Name of the Lord is churned.
ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥
(ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ ।
In peace and poise, contemplate the Lord's Name - don't lose the essence of the Lord.
ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥
(ਸਤ ਸੰਗ ਵਿਚ) ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ ।
Chant the Name of the Lord, Har, Har, constantly, day and night, and you shall be accepted in the Court of the Lord.
ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥
(ਪਰ, ਸਤਸੰਗ ਵਿਚ ਭੀ) ਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉਤੇ ਧੁਰੋਂ (ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੋਇਆ ਹੈ ।
He alone finds the Perfect True Guru, on whose forehead such a pre-ordained destiny is written.
ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥
(ਹੇ ਭਾਈ!) ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਹੈ ।੪।
Let everyone bow in worship to the Guru, who utters the sermon of the Lord. ||4||