ਮਃ ੩ ॥
Third Mehl:
ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥
ਕਈ (ਵਡ-ਭਾਗੀ) ਮਨੁੱਖ ਇਕ (ਪ੍ਰਭੂ ਦੇ) ਰੰਗ ਵਿਚ ਹੀ (ਮਸਤ) ਰਹਿੰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਹਾਂ;
Some remain constantly imbued with the Lord's Love; I am forever a sacrifice to them.
ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥
(ਮੇਰਾ ਚਿੱਤ ਕਰਦਾ ਹੈ) ਆਪਣਾ ਤਨ ਮਨ ਧਨ ਉਹਨਾਂ ਦੀ ਭੇਟ ਕਰ ਦਿਆਂ ਤੇ ਨਿਉਂ ਨਿਉਂ ਕੇ ਉਹਨਾਂ ਦੀ ਪੈਰੀਂ ਲੱਗਾਂ ।
I dedicate my mind, soul and wealth to them; bowing low, I fall at their feet.
ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥
ਉਹਨਾਂ ਨੂੰ ਮਿਲਿਆਂ ਮਨ ਨੂੰ ਠੰਢ ਪੈਂਦੀ ਹੈ, ਸਾਰੀ ਤ੍ਰਿਸ਼ਨਾ ਤੇ ਭੁੱਖ ਦੂਰ ਹੋ ਜਾਂਦੀ ਹੈ ।
Meeting them, the soul is satisfied, and one's hunger and thirst all depart.
ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥
ਹੇ ਨਾਨਕ! ਨਾਮ ਵਿਚ ਭਿੱਜੇ ਹੋਏ ਮਨੁੱਖ ਸੱਚੇ ਪ੍ਰਭੂ ਨਾਲ ਚਿੱਤ ਜੋੜ ਕੇ ਸਦਾ ਸੁਖਾਲੇ ਰਹਿੰਦੇ ਹਨ ।੨।
O Nanak, those who are attuned to the Naam are happy forever; they lovingly focus their minds on the True Lord. ||2||