ਪਉੜੀ ॥
Pauree:
ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥
ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ ਜਿਸ ਨੇ ਪ੍ਰਭੂ ਦੀ ਗੱਲ ਸੁਣਾਈ ਹੈ,
I am a sacrifice to the Guru, who recites the sermon of the Lord's Teachings.
ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥
ਤੇ ਜਿਸ ਨੇ ਪ੍ਰਭੂ ਦੀ ਭਗਤੀ ਦੀ ਰੀਤ ਚਲਾਈ ਹੈ ।
I am forever a sacrifice to that Guru, who has led me to serve the Lord.
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥
ਉਹ ਪਿਆਰਾ ਸਤਿਗੁਰੂ ਮੇਰੇ ਅੰਗ ਸੰਗ ਹੈ, ਸਭ ਥਾਈਂ ਮੈਨੂੰ (ਵਿਕਾਰਾਂ ਤੋਂ) ਛਡਾ ਲੈਂਦਾ ਹੈ;
That Beloved True Guru is always with me; wherever I may be, He will save me.
ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥
ਸ਼ਾਬਾਸ਼ੇ ਉਸ ਸਤਿਗੁਰੂ ਨੂੰ ਜਿਸ ਨੇ ਮੈਨੂੰ ਪਰਮਾਤਮਾ ਦੀ ਸੂਝ ਪਾਈ ਹੈ ।
Most blessed is that Guru, who imparts understanding of the Lord.
ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥
ਜਿਸ ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ ਹੈ ਤੇ ਮੇਰੇ ਮਨ ਦੀ ਆਸ ਪੂਰੀ ਕੀਤੀ ਹੈ ਮੈਂ ਨਾਨਕ ਉਸ ਤੋਂ ਸਦਕੇ ਹਾਂ ।੫।
O Nanak, I am a sacrifice to the Guru, who has given me the Lord's Name, and fulfilled the desires of my mind. ||5||