ਸਲੋਕ ਮਃ ੩ ॥
Shalok, Third Mehl:
ਹੁਕਮੁ ਨ ਜਾਣੈ ਬਹੁਤਾ ਰੋਵੈ ॥
(ਜਿਸ ਮਨੁੱਖ ਨੂੰ ਪ੍ਰਭੂ ਦੇ) ਭਾਣੇ ਦੀ ਸਮਝ ਨਹੀਂ ਪੈਂਦੀ, ਉਸ ਨੂੰ ਬਹੁਤ ਕਲਪਣਾ ਲੱਗੀ ਰਹਿੰਦੀ ਹੈ
One who does not know the Hukam of the Lord's Command cries out in terrible pain.
ਅੰਦਰਿ ਧੋਖਾ ਨੀਦ ਨ ਸੋਵੈ ॥
ਉਸ ਦੇ ਮਨ ਵਿਚ ਚਿੰਤਾ ਹੁੰਦੀ ਹੈ, (ਇਸ ਕਰਕੇ ਸੁਖ ਦੀ) ਨੀਂਦ ਨਹੀਂ ਸੌਂ ਸਕਦਾ (ਭਾਵ, ਕਦੇ ਸ਼ਾਂਤੀ ਨਹੀਂ ਹੁੰਦੀ)
She is filled with deception, and she cannot sleep in peace.
ਜੇ ਧਨ ਖਸਮੈ ਚਲੈ ਰਜਾਈ ॥ ਦਰਿ ਘਰਿ ਸੋਭਾ ਮਹਲਿ ਬੁਲਾਈ ॥
ਜੇ (ਜੀਵ-) ਇਸਤ੍ਰੀ (ਪ੍ਰਭੂ) ਖਸਮ ਦੇ ਭਾਣੇ ਵਿਚ ਤੁਰੇ, ਤਾਂ ਦਰਗਾਹ ਵਿਚ ਤੇ ਇਸ ਸੰਸਾਰ ਵਿਚ ਉਸ ਦੀ ਸੋਭਾ ਹੁੰਦੀ ਹੈ ਅਤੇ (ਪ੍ਰਭੂ ਦੀ) ਹਜ਼ੂਰੀ ਵਿਚ ਉਸ ਨੂੰ ਆਦਰ ਮਿਲਦਾ ਹੈ
But if the soul-bride follows the Will of her Lord and Master, she shall be honored in her own home, and called to the Mansion of His Presence.
ਨਾਨਕ ਕਰਮੀ ਇਹ ਮਤਿ ਪਾਈ ॥
(ਪਰ, ਹੇ ਨਾਨਕ !) ਪ੍ਰਭੂ ਮਿਹਰ ਕਰੇ ਤਾਂ (ਭਾਣਾ ਮੰਨਣ ਵਾਲੀ ਇਹ) ਸਮਝ ਮਿਲਦੀ ਹੈ
O Nanak, by His Mercy, this understanding is obtained.
ਗੁਰ ਪਰਸਾਦੀ ਸਚਿ ਸਮਾਈ ॥੧॥
ਤੇ ਗੁਰੂ ਦੀ ਕਿਰਪਾ ਦੀ ਰਾਹੀਂ (ਭਾਣੇ ਦੇ ਮਾਲਕ) ਸਦਾ-ਥਿਰ ਸਾਂਈ ਵਿਚ ਜੀਵ ਲੀਨ ਹੋ ਜਾਂਦਾ ਹੈ ।੧।
By Guru's Grace, she is absorbed into the True One. ||1||