ਮਃ ੩ ॥
Third Mehl:
ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥
ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ
Wearing ceremonial robes, the fire is not quenched, and the mind is filled with anxiety.
ਵਰਮੀ ਮਾਰੀ ਸਾਪੁ ਨ ਮਰੈ ਤਿਉ ਨਿਗੁਰੇ ਕਰਮ ਕਮਾਹਿ ॥
ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) ।
Destroying the snake's hole, the snake is not killed; it is just like doing deeds without a Guru.
ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥
ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ
Serving the Giver, the True Guru, the Shabad comes to abide in the mind.
ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥
ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ
The mind and body are cooled and soothed; peace ensues, and the fire of desire is quenched.
ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥
(ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ ।
The supreme comforts and lasting peace are obtained, when one eradicates ego from within.
ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥
ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ
He alone becomes a detached Gurmukh, who lovingly focuses his consciousness on the True Lord.
ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥
ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੰੁਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ ।
Anxiety does not affect him at all; he is satisfied and satiated with the Name of the Lord.
ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥
ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ ।
O Nanak, without the Naam, no one is saved; they are utterly ruined by egotism. ||2||