ਪਉੜੀ ॥
Pauree:
ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥
ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ
Those who meditate on the Lord, Har, Har, obtain all peace and comforts.
ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥
ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) ।
Fruitful is the entire life of those, who hunger for the Name of the Lord in their minds.
ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥
ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ ।
Those who worship the Lord in adoration, through the Word of the Guru's Shabad, forget all their pains and suffering.
ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥
ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ
Those Gursikhs are good Saints, who care for nothing other than the Lord.
ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥
ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।
Blessed, blessed is their Guru, whose mouth tastes the Ambrosial Fruit of the Lord's Name. ||6||