ਸਲੋਕ ਮਃ ੩ ॥
Shalok, Third Mehl:
ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥
ਦੁਬਿਧਾ ਵਾਲੀ ਹਾਲਤ ਵਿਚ (ਮਨੁੱਖ ਦੇ ਸਿਰ ਉਤੇ) ਮੌਤ ਦਾ ਸਹਿਮ ਟਿਕਿਆ ਰਹਿੰਦਾ ਹੈ
In the Dark Age of Kali Yuga, the Messenger of Death is the enemy of life, but he acts according to the Lord's Command.
ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥
(ਪਰ ਉਹ ਜਮ ਭੀ) ਪ੍ਰਭੂ ਦੇ ਹੁਕਮ ਵਿਚ ਹੀ ਕਾਰ ਕਰਦਾ ਹੈ, ਜਿਨ੍ਹਾਂ ਨੂੰ ਗੁਰੂ ਨੇ (‘ਕਲਿ’ ਤੋਂ) ਬਚਾ ਲਿਆ ਉਹ (ਜਮ ਦੇ ਸਹਿਮ ਤੋਂ) ਬਚ ਜਾਂਦੇ ਹਨ, ਮਨ ਦੇ ਪਿਛੇ ਤੁਰਨ ਵਾਲੇ ਬੰਦਿਆਂ ਨੂੰ (ਸਹਿਮ ਦੀ) ਸਜ਼ਾ ਦੇਂਦਾ ਹੈ ।
Those who are protected by the Guru are saved, while the self-willed manmukhs receive their punishment.
ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥
ਜਗਤ (ਭਾਵ, ਪ੍ਰਭੂ ਤੋਂ ਵਿਛੁੜਿਆ ਜੀਵ) ਜਮਕਾਲ ਦੇ ਵੱਸ ਵਿਚ ਬੱਧਾ ਪਿਆ ਹੈ, ਉਸ ਦਾ ਕੋਈ ਰਾਖਾ ਨਹੀਂ ਬਣਦਾ
The world is under the control, and in the bondage of the Messenger of Death; no one can hold him back.
ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥
ਜੇ ਗੁਰੂ ਦੇ ਸਨਮੁਖ ਹੋ ਕੇ ਉਸ ਪ੍ਰਭੂ ਦੀ ਬੰਦਗੀ ਕਰੀਏ ਜਿਸ ਨੇ ਜਮ ਪੈਦਾ ਕੀਤਾ ਹੈ (ਤਾਂ ਫਿਰ ਜਮ ਦਾ) ਦੁਖ ਨਹੀਂ ਪੋਂਹਦਾ
So serve the One who created Death; as Gurmukh, no pain shall touch you.
ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥
(ਸਗੋਂ) ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਦੇ ਮਨ ਵਿਚ ਸੱਚਾ ਪ੍ਰਭੂ ਵੱਸਦਾ ਹੈ ਉਹਨਾਂ ਦੀ ਜਮ ਭੀ ਸੇਵਾ ਕਰਦਾ ਹੈ ।੧।
O Nanak, Death serves the Gurmukhs; the True Lord abides in their minds. ||1||