ਮਃ ੩ ॥
Third Mehl:
ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ ॥
ਜਿਸ ਮਨੁੱਖ ਨੇ ਗੁਰੂ ਦੀ ਦੱਸੀ ਹੋਈ ਕਾਰ ਨਹੀਂ ਕੀਤੀ, ਉਹ ਹੋਰ ਕੀਹ ਵਿਚਾਰ ਕਰਦਾ ਹੈ? (ਭਾਵ, ਉਸ ਦੀ ਹੋਰ ਕਿਸੇ ਵਿਚਾਰ ਦਾ ਗੁਣ ਨਹੀਂ)
He does not serve the True Guru; how can he reflect upon the Lord?
ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥
ਉਹ ਮੂਰਖ ਜ਼ਹਿਰ (ਨੂੰ ਵੇਖ ਕੇ) ਭੁੱਲਾ ਹੋਇਆ ਗੁਰੂ ਦੇ ਸ਼ਬਦ ਦੀ ਕਦਰ ਨਹੀਂ ਜਾਣਦਾ
He does not appreciate the value of the Shabad; the fool wanders in corruption and sin.
ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ ਭਾਇ ਪਿਆਰੁ ॥
ਉਹ ਅੰਨ੍ਹਾ ਅਗਿਆਨੀ (ਹੋਰ) ਬਹੁਤੇ ਕਰਮ ਕਰਦਾ ਹੈ (ਕਰਮ—ਧਾਰਮਿਕ ਰਸਮਾਂ) ਪਰ ਉਸ ਦੀ ਸੁਰਤਿ ਮਾਇਆ ਦੇ ਪਿਆਰ ਵਿਚ (ਹੀ ਲੱਗੀ ਰਹਿੰਦੀ ਹੈ) ।
The blind and ignorant perform all sorts of ritualistic actions; they are in love with duality.
ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥
ਜੋ ਮਨੁੱਖ ਆਪਣੇ ਅੰਦਰ ਕੋਈ ਗੁਣ ਨਾਹ ਹੁੰਦਿਆਂ ਆਪਣੇ ਆਪ ਨੂੰ (ਵੱਡਾ) ਜਤਾਉਂਦੇ ਹਨ, ਉਹਨਾਂ ਨੂੰ ਜਮ ਮਾਰ ਕੇ ਖ਼ੁਆਰ ਕਰਦਾ ਹੈ
Those who take unjustified pride in themselves, are punished and humiliated by the Messenger of Death.
ਨਾਨਕ ਕਿਸ ਨੋ ਆਖੀਐ ਜਾ ਆਪੇ ਬਖਸਣਹਾਰੁ ॥੨॥
ਪਰ ਹੇ ਨਾਨਕ! ਕਿਸੇ ਨੂੰ ਕੀਹ ਆਖਣਾ ਹੈ? ਪਰਮਾਤਮਾ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ (ਭਾਵ, ਇਸ ਮਨ-ਮੁਖਤਾ ਵਲੋਂ ਪ੍ਰਭੂ ਆਪ ਹੀ ਬਚਾਉਣ ਦੇ ਸਮਰੱਥ ਹੈ, ਹੋਰ ਕੋਈ ਜੀਵ ਸਹੈਤਾ ਨਹੀਂ ਕਰ ਸਕਦਾ) ।੨।
O Nanak, who else is there to ask? The Lord Himself is the Forgiver. ||2||