ਪਉੜੀ ॥
Pauree:
ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥
ਹੇ ਸਿਰਜਣਹਾਰ! ਤੂੰ ਸਭ ਕੁਝ ਜਾਣਦਾ ਹੈਂ ਤੇ ਸਾਰੇ ਜੀਵ ਤੇਰੇ ਹਨ ।
You, O Creator, know all things; all beings belong to You.
ਜਿਸੁ ਤੂ ਭਾਵੈ ਤਿਸੁ ਤੂ ਮੇਲਿ ਲੈਹਿ ਕਿਆ ਜੰਤ ਵਿਚਾਰੇ ॥
ਜੀਆਂ ਵਿਚਾਰਿਆਂ ਦੇ ਕੀਹ ਵੱਸ ਹੈ? ਜੋ ਤੈਨੂੰ ਭਾਉਂਦਾ ਹੈ ਉਸ ਨੂੰ ਤੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ ।
Those who are pleasing to You, You unite with Yourself; what can the poor creatures do?
ਤੂ ਕਰਣ ਕਾਰਣ ਸਮਰਥੁ ਹੈ ਸਚੁ ਸਿਰਜਣਹਾਰੇ ॥
ਹੇ ਸਦਾ ਕਾਇਮ ਰਹਿਣ ਵਾਲੇ ਕਰਤਾਰ! ਤੂੰ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈਂ, ਹੇ ਪਿਆਰੇ!
You are all-powerful, the Cause of causes, the True Creator Lord.
ਜਿਸੁ ਤੂ ਮੇਲਹਿ ਪਿਆਰਿਆ ਸੋ ਤੁਧੁ ਮਿਲੈ ਗੁਰਮੁਖਿ ਵੀਚਾਰੇ ॥
ਜਿਸ ਨੂੰ ਤੂੰ ਆਪ ਮਿਲਾਉਂਦਾ ਹੈਂ ਉਹ ਗੁਰੂ ਦੇ (ਸ਼ਬਦ) ਦੀ ਰਾਹੀਂ ਤੇਰੇ ਗੁਣਾਂ ਦੀ ਵਿਚਾਰ ਕਰ ਕੇ ਤੈਨੂੰ ਮਿਲ ਪੈਂਦਾ ਹੈ ।
Only those unite with you, Beloved Lord, whom you approve and who meditate on Guru's Word.
ਹਉ ਬਲਿਹਾਰੀ ਸਤਿਗੁਰ ਆਪਣੇ ਜਿਨਿ ਮੇਰਾ ਹਰਿ ਅਲਖੁ ਲਖਾਰੇ ॥੮॥
ਮੈਂ ਪਿਆਰੇ ਸਤਿਗੁਰੂ ਤੋਂ ਸਦਕੇ ਹਾਂ ਜਿਸ ਨੇ ਮੈਨੂੰ ਅਦ੍ਰਿਸ਼ਟ ਪਰਮਾਤਮਾ ਦੀ ਸੋਝੀ ਪਾ ਦਿੱਤੀ ਹੈ ।੮।
I am a sacrifice to my True Guru, who has allowed me to see my unseen Lord. ||8||