ਸਲੋਕ ਮਃ ੩ ॥
Shalok, Third Mehl:
ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥
ਜੋ ਮਨੁੱਖ ਰਤਨਾਂ ਦੀ ਕਦਰ ਜਾਣਦਾ ਹੈ, ਉਹੀ ਰਤਨਾਂ ਦੀ ਸੋਚ ਵਿਚਾਰ ਕਰਦਾ ਹੈ
He is the Assayer of jewels; He contemplates the jewel.
ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥
ਪਰ ਅੰਨ੍ਹਾ ਤੇ ਅਗਿਆਨੀ ਬੰਦਾ ਰਤਨਾਂ ਦੀ ਕਦਰ ਨਹੀਂ ਪਾ ਸਕਦਾ
He is ignorant and totally blind - he does not appreciate the value of the jewel.
ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥
ਕੋਈ ਸੂਝ ਵਾਲਾ ਮਨੁੱਖ ਸਮਝਦਾ ਹੈ ਕਿ (ਅਸਲ) ਰਤਨ ਸਤਿਗੁਰੂ ਦਾ ਸ਼ਬਦ ਹੈ ।
The Jewel is the Word of the Guru's Shabad; the Knower alone knows it.
ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥
ਪਰ, ਮੂਰਖ ਬੰਦੇ (ਗੁਰ-ਸ਼ਬਦ ਨੂੰ ਸਮਝਣ ਦੇ ਥਾਂ) ਆਪਣੇ ਆਪ ਨੂੰ ਵੱਡਾ ਜਤਾਉਂਦੇ ਹਨ ਤੇ ਖ਼ੁਆਰ ਹੋ ਹੋ ਕੇ ਮਰਦੇ ਜੰਮਦੇ ਰਹਿੰਦੇ ਹਨ ।
The fools take pride in themselves, and are ruined in birth and death.
ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥
ਹੇ ਨਾਨਕ! ਉਹੀ ਮਨੁੱਖ (ਗੁਰ-ਸ਼ਬਦ ਰੂਪ) ਰਤਨਾਂ ਨੂੰ ਹਾਸਲ ਕਰਦਾ ਹੈ ਜਿਸ ਨੂੰ ਗੁਰੂ ਦੀ ਰਾਹੀਂ (ਗੁਰ-ਸ਼ਬਦ ਦੀ) ਲਗਨ ਲੱਗਦੀ ਹੈ
O Nanak, he alone obtains the jewel, who, as Gurmukh, enshrines love for it.
ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥
ਉਹ ਮਨੁੱਖ ਸਦਾ ਪ੍ਰਭੂ ਦਾ ਨਾਮ ਜਪਦਾ ਹੈ, ਨਾਮ ਜਪਣਾ ਹੀ ਉਸ ਦਾ ਨਿੱਤ ਦਾ ਵਿਹਾਰ ਬਣ ਜਾਂਦਾ ਹੈ ।
Chanting the Naam, the Name of the Lord, forever and ever, make the Name of the Lord your daily occupation.
ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥
ਜੇ ਪਰਮਾਤਮਾ ਆਪਣੀ ਮੇਹਰ ਕਰੇ, ਤਾਂ ਮੈਂ ਭੀ ਉਸ ਦਾ ਨਾਮ ਹਿਰਦੇ ਵਿਚ ਪਰੋ ਰੱਖਾਂ ।੧।
If the Lord shows His Mercy, then I keep Him enshrined within my heart. ||1||