ਮਃ ੩ ॥
Third Mehl:
ਮਨਮੁਖ ਨਾਮ ਵਿਹੂਣਿਆ ਰੰਗੁ ਕਸੁੰਭਾ ਦੇਖਿ ਨ ਭੁਲੁ ॥
ਹੇ ਨਾਮ ਤੋਂ ਸੱਖਣੇ ਮਨਮੁਖ ! ਕਸੁੰਭੇ ਦਾ (ਮਾਇਆ ਦਾ) ਰੰਗ ਵੇਖ ਕੇ ਮੁਹਿਤ ਨਾਹ ਹੋ ਜਾ
O self-willed manmukh, devoid of the Naam, do not be misled upon beholding the color of the safflower.
ਇਸ ਕਾ ਰੰਗੁ ਦਿਨ ਥੋੜਿਆ ਛੋਛਾ ਇਸ ਦਾ ਮੁਲੁ ॥
ਇਸ ਦਾ ਰੰਗ (ਆਨੰਦ) ਥੋੜੇ ਦਿਨ ਹੀ ਰਹਿੰਦਾ ਹੈ, ਤੇ ਇਸ ਦਾ ਮੁੱਲ ਭੀ ਤੁੱਛ ਜਿਹਾ ਹੁੰਦਾ ਹੈ
Its color lasts for only a few days-it is worthless!
ਦੂਜੈ ਲਗੇ ਪਚਿ ਮੁਏ ਮੂਰਖ ਅੰਧ ਗਵਾਰ ॥
ਮੂਰਖ (ਅਕਲੋਂ) ਅੰਨ੍ਹੇ ਤੇ ਮਤਿ-ਹੀਣ ਜੀਵ ਮਾਇਆ ਦੇ ਮੋਹ ਵਿਚ ਫਸ ਕੇ ਮੁੜ ਮੁੜ ਦੁਖੀ ਹੁੰਦੇ ਹਨ
Attached to duality, the foolish, blind and stupid people waste away and die.
ਬਿਸਟਾ ਅੰਦਰਿ ਕੀਟ ਸੇ ਪਇ ਪਚਹਿ ਵਾਰੋ ਵਾਰ ॥
ਜਿਵੇਂ ਬਿਸ਼ਟੇ ਵਿਚ ਪਏ ਹੋਏ ਕੀੜੇ ਵਿਲੂੰ ਵਿਲੂੰ ਕਰਦੇ ਹਨ
Like worms, they live in manure, and in it, they die over and over again.
ਨਾਨਕ ਨਾਮ ਰਤੇ ਸੇ ਰੰਗੁਲੇ ਗੁਰ ਕੈ ਸਹਜਿ ਸੁਭਾਇ ॥
ਹੇ ਨਾਨਕ ! ਜੋ ਜੀਵ ਗੁਰੂ ਦੇ ਗਿਆਨ ਤੇ ਸੁਭਾਉ ਵਿਚ (ਆਪਣੀ ਮਤਿ ਤੇ ਸੁਭਾਉ ਲੀਨ ਕਰ ਦੇਂਦੇ ਹਨ), ਉਹ ਨਾਮ ਵਿਚ ਭਿੱਜੇ ਹੋਏ ਤੇ ਸੁੰਦਰ ਹਨ,
O Nanak, those who are attuned to the Naam are dyed in the color of truth; they take on the intuitive peace and poise of the Guru.
ਭਗਤੀ ਰੰਗੁ ਨ ਉਤਰੈ ਸਹਜੇ ਰਹੈ ਸਮਾਇ ॥੨॥
ਸਹਜ ਅਵਸਥਾ ਵਿਚ ਲੀਨ ਰਹਿਣ ਕਰਕੇ ਉਹਨਾਂ ਦਾ ਭਗਤੀ ਦਾ ਰੰਗ ਕਦੇ ਨਹੀਂ ਉਤਰਦਾ ।੨।
The color of devotional worship does not fade away; they remain intuitively absorbed in the Lord. ||2||