ਪਉੜੀ ॥
Pauree:
ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥
ਜਿਸ ਦਾ ਅੰਦਰਲਾ ਹਿਰਦਾ ਪਵਿੱਤ੍ਰ ਹੈ, ਉਸ ਨੂੰ ਸਾਰੇ ਜੀਵ ਨਮਸਕਾਰ ਕਰਦੇ ਹਨ
Let all bow in reverence, to that humble being whose heart is pure within.
ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ ਬਲਿਹਾਰੀ ॥
ਜਿਸਦੇ ਹਿਰਦੇ ਵਿਚ ਨਾਮ (ਰੂਪ) ਖ਼ਜ਼ਾਨਾ ਹੈ ਉਸ ਤੋਂ ਮੈਂ ਸਦਕੇ ਹਾਂ ।
I am a sacrifice to that humble being whose mind is filled with the treasure of the Naam.
ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥
ਜਿਸ ਦੇ ਅੰਦਰ (ਭਲੀ) ਮਤਿ ਹੈ, (ਚੰਗੇ ਮੰਦੇ ਦੀ) ਪਛਾਣ ਹੈ ਤੇ ਹਰੀ ਮੁਰਾਰੀ ਦਾ ਨਾਮ ਹੈ
He has a discriminating intellect; he meditates on the Name of the Lord.
ਸੋ ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥
ਉਹ ਸਤਿਗੁਰੂ ਸਭ ਜੀਵਾਂ ਦਾ ਮਿੱਤ੍ਰ ਹੈ ਤੇ ਸਾਰੀ ਸ੍ਰਿਸ਼ਟੀ ਉਸ ਨੂੰ ਪਿਆਰੀ ਲੱਗਦੀ ਹੈ
That True Guru is a friend to all; everyone is dear to Him.
ਸਭੁ ਆਤਮ ਰਾਮੁ ਪਸਾਰਿਆ ਗੁਰ ਬੁਧਿ ਬੀਚਾਰੀ ॥੯॥
(ਕਿਉਂਕਿ) ਸਤਿਗੁਰੂ ਦੀ ਸਮਝ ਨੇ ਤਾਂ ਇਹ ਸਮਝਿਆ ਹੈ ਕਿ ਸਭ ਥਾਈਂ ਪਰਮਾਤਮਾ ਨੇ ਆਪਣਾ ਆਪ ਪਸਾਰਿਆ ਹੋਇਆ ਹੈ ।੯।
The Lord, the Supreme Soul, is pervading everywhere; reflect upon the wisdom of the Guru's Teachings. ||9||