ਸਲੋਕੁ ਮਃ ੩ ॥
Shalok, Third Mehl:
ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥
ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੰੁਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ
He Himself is pleased with His humble devotees; my Beloved Lord attaches them to Himself.
ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥
ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ
The Lord blesses His humble devotees with royalty; He fashions the true crown upon their heads.
ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥
ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ ।
They are always at peace, and immaculately pure; they perform service for the True Guru.
ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥
ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ
They are not said to be kings, who die in conflict, and then enter again the cycle of reincarnation.
ਨਾਨਕ ਵਿਣੁ ਨਾਵੈ ਨਕੀਂ ਵਢੀਂ ਫਿਰਹਿ ਸੋਭਾ ਮੂਲਿ ਨ ਪਾਹਿ ॥੧॥
(ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ ।੧।
O Nanak, without the Name of the Lord, they wander about with their noses cut off in disgrace; they get no respect at all. ||1||