ਮਃ ੩ ॥
Third Mehl:
ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥
ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ
Hearing the teachings, he does not appreciate them, as long as he is not Gurmukh, attached to the Word of the Shabad.
ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥
ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ ।
Serving the True Guru, the Naam comes to abide in the mind, and doubts and fears run away.
ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥
ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ
As he knows the True Guru, so he is transformed, and then, he lovingly focuses his consciousness on the Naam.
ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥
ਹੇ ਨਾਨਕ! (ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ ।੨।
O Nanak, through the Naam, the Name of the Lord, greatness is obtained; he shall be resplendent in the Court of the Lord hereafter. ||2||