ਪਉੜੀ ॥
Pauree:
ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥
ਧੰਨ ਹਨ ਉਹ ਗੁਰਸਿੱਖ ਜਿਨ੍ਹਾਂ ਨੇ ਸਤਿਗੁਰੂ ਦਾ ਉਪਦੇਸ਼ ਗਹੁ ਨਾਲ ਸੁਣਿਆ ਹੈ
Blessed, blessed are those Gursikhs, who, with their ears, listen to the Guru's Teachings about the Lord.
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥
ਸਤਿਗੁਰੂ ਨੇ (ਜਿਸ ਦੇ ਭੀ ਹਿਰਦੇ ਵਿਚ) ਨਾਮ ਦ੍ਰਿੜ੍ਹ ਕੀਤਾ ਹੈ ਉਸ ਨੇ ਹਉਮੈ ਤੇ ਦੁਬਿਧਾ (ਹਿਰਦੇ ਵਿਚੋਂ) ਭੰਨ ਸੁੱਟੀ ਹੈ ।
The Guru, the True Guru, implants the Naam within them, and their egotism and duality are silenced.
ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ ਵੀਚਾਰਿ ਡਿਠਾ ਹਰਿ ਜੰਨੀ ॥
ਪ੍ਰਭੂ ਦਾ ਸਿਮਰਨ ਕਰਨ ਵਾਲਿਆਂ (ਗੁਰ-ਸਿੱਖਾਂ) ਨੇ ਇਹ ਗੱਲ ਵਿਚਾਰ ਕੇ ਵੇਖ ਲਈ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ (ਸੱਚਾ) ਮਿਤ੍ਰ ਨਹੀਂ ਹੈ
There is no friend, other than the Name of the Lord; the Lord's humble servants reflect upon this and see.
ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥
ਜਿਨ੍ਹਾਂ ਗੁਰਸਿੱਖਾਂ ਤੇ ਪ੍ਰਭੂ ਪ੍ਰਸੰਨ ਹੰੁਦਾ ਹੈ, ਉਹ ਸਤਿਗੁਰੂ ਦੀ ਸਿੱਖਿਆ ਤੇ ਤੁਰਦੇ ਹਨ ।
Those Gursikhs, with whom the Lord is pleased, accept the Word of the True Guru.
ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥੧੨॥
ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਜਪਦੇ ਹਨ, ਉਹਨਾਂ ਨੂੰ (ਪ੍ਰੇਮ ਦੀ) ਚੌਗੁਣੀ ਰੰਗਣ ਚੜ੍ਹਦੀ ਹੈ ।੧੨।
Those Gurmukhs who meditate on the Naam are imbued with the four-fold color of the Lord's Love. ||12||