ਪਉੜੀ ॥
Pauree:
ਸਿਸਟਿ ਉਪਾਈ ਸਭ ਤੁਧੁ ਆਪੇ ਰਿਜਕੁ ਸੰਬਾਹਿਆ ॥
(ਹੇ ਹਰੀ !) ਤੂੰ ਆਪੇ (ਸਾਰਾ) ਸੰਸਾਰ ਰਚਿਆ ਹੈ, ਅਤੇ (ਸਭ ਨੂੰ) ਰਿਜ਼ਕ ਅਪੜਾ ਰਿਹਾ ਹੈਂ
You created the entire universe, and You Yourself bring sustenance to it.
ਇਕਿ ਵਲੁ ਛਲੁ ਕਰਿ ਕੈ ਖਾਵਦੇ ਮੁਹਹੁ ਕੂੜੁ ਕੁਸਤੁ ਤਿਨੀ ਢਾਹਿਆ ॥
(ਫਿਰ ਭੀ) ਕਈ ਜੀਵ (ਤੈਨੂੰ ਰਾਜ਼ਕ ਨਾਹ ਸਮਝਦੇ ਹੋਏ) ਵਲ-ਛਲ ਕਰ ਕੇ ਢਿੱਡ ਭਰਦੇ ਹਨ, ਤੇ ਮੂੰਹੋਂ ਕੂੜ ਕੁਸੱਤ ਬੋਲਦੇ ਹਨ
Some eat and survive by practicing fraud and deceit; from their mouths they drop falsehood and lies.
ਤੁਧੁ ਆਪੇ ਭਾਵੈ ਸੋ ਕਰਹਿ ਤੁਧੁ ਓਤੈ ਕੰਮਿ ਓਇ ਲਾਇਆ ॥
(ਹੇ ਹਰੀ !) ਜੋ ਤੇਰੀ ਰਜ਼ਾ ਹੈ ਸੋਈ ਉਹ ਕਰਦੇ ਹਨ, ਤੂੰ ਉਹਨਾਂ ਨੂੰ ਉਹੋ ਜਿਹੇ ਕੰਮ (ਵਲ-ਛਲ) ਵਿਚ ਹੀ ਲਾ ਰੱਖਿਆ ਹੈ
As it pleases You, You assign them their tasks.
ਇਕਨਾ ਸਚੁ ਬੁਝਾਇਓਨੁ ਤਿਨਾ ਅਤੁਟ ਭੰਡਾਰ ਦੇਵਾਇਆ ॥
ਜਿਨ੍ਹਾਂ ਨੂੰ ਹਰੀ ਨੇ ਆਪਣੇ ਸੱਚੇ ਨਾਮ ਦੀ ਸੂਝ ਬਖ਼ਸ਼ੀ ਹੈ, ਉਹਨਾਂ ਨੂੰ ਇਤਨੇ ਖ਼ਜ਼ਾਨੇ (ਸੰਤੋਖ ਦੇ) ਉਸ ਨੇ ਦਿੱਤੇ ਹਨ ਕਿ ਤੋਟ ਹੀ ਨਹੀਂ ਆਉਂਦੀ
Some understand Truthfulness; they are given the inexhaustible treasure.
ਹਰਿ ਚੇਤਿ ਖਾਹਿ ਤਿਨਾ ਸਫਲੁ ਹੈ ਅਚੇਤਾ ਹਥ ਤਡਾਇਆ ॥੮॥
(ਅਸਲੀ ਗੱਲ ਇਹ ਹੈ ਕਿ) ਜੋ ਜੀਵ ਪ੍ਰਭੂ ਨੂੰ ਯਾਦ ਕਰ ਕੇ ਮਾਇਆ ਵਰਤਦੇ ਹਨ, ਉਹਨਾਂ ਨੂੰ ਫਲਦੀ ਹੈ (ਭਾਵ, ਉਹ ਤ੍ਰਿਸ਼ਨਾਤੁਰ ਨਹੀਂ ਹੁੰਦੇ) ਤੇ ਰੱਬ ਦੀ ਯਾਦ ਤੋਂ ਸੱਖਣਿਆਂ ਦੇ ਹੱਥ (ਸਦਾ) ਅੱਡੇ ਰਹਿੰਦੇ ਹਨ (ਭਾਵ, ਉਹਨਾਂ ਦੀ ਤ੍ਰਿਸ਼ਨਾ ਨਹੀਂ ਮਿਟਦੀ) ।੮।
Those who eat by remembering the Lord are prosperous, while those who do not remember Him stretch out their hands in need. ||8||