ਮਃ ੩ ॥
Third Mehl:
ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥
ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ
O mind, search for such a True Guru, by serving whom the pains of birth and death are dispelled.
ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥
ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ
Doubt shall never afflict you, and your ego shall be burnt away through the Word of the Shabad.
ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥
ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ!
The veil of falsehood shall be torn down from within you, and Truth shall come to dwell in the mind.
ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥
(ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ ।
Peace and happiness shall fill your mind deep within, if you act according to truth and self-discipline.
ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥
ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ।੨।
O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. ||2||