ਪਉੜੀ ॥
Pauree:
ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥
ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ
The whole world comes under the control of one whose home is filled with the Lord, the King.
ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥
ਉਸ ਨੂੰ ਕਿਸੇ ਦੀ ਕਾਣ ਨਹੀਂ ਹੰੁਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੰੁਦਾ) ਹੈ ।
He is subject to no one else's rule, and the Lord, the King, causes everyone to fall at his feet.
ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥
ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ?
One may run away from the courts of other men, but where can one go to escape the Lord's Kingdom?
ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥
ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ “ਰਹਿੰਦੇ ਖੁੰਹਦੇ” ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) ।
The Lord is such a King, who abides in the hearts of His devotees; He brings the others, and makes them stand before His devotees.
ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥
ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੰੁਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ।੧੪।
The glorious greatness of the Lord's Name is obtained only by His Grace; how few are the Gurmukhs who meditate on Him. ||14||