ਸਲੋਕੁ ਮਃ ੩ ॥
Shalok, Third Mehl:
ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥
ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ
Those who meet the True Guru, ever sing the Kirtan of the Lord's Praises.
ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥
ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ ।
The Lord's Name naturally fills their minds, and they are absorbed in the Shabad, the Word of the True Lord.
ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥
ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ ।
They redeem their generations, and they themselves obtain the state of liberation.
ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥
ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ ।
The Supreme Lord God is pleased with those who fall at the Guru's Feet.
ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥
ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ ।੧।
Servant Nanak is the Lord's slave; by His Grace, the Lord preserves his honor. ||1||