ਸਲੋਕ ਮਃ ੩ ॥
Shalok, Third Mehl:
ਪੜਿ ਪੜਿ ਪੰਡਿਤ ਬੇਦ ਵਖਾਣਹਿ ਮਾਇਆ ਮੋਹ ਸੁਆਇ ॥
(ਜੀਭ ਨਾਲ) ਪੜ੍ਹ ਪੜ੍ਹ ਕੇ (ਪਰ) ਮਾਇਆ ਦੇ ਮੋਹ ਦੇ ਸੁਆਦ ਵਿਚ ਪੰਡਤ ਲੋਕ ਵੇਦਾਂ ਦੀ ਵਿਆਖਿਆ ਕਰਦੇ ਹਨ
The Pandits, the religious scholars, constantly read and recite the Vedas, for the sake of the love of Maya.
ਦੂਜੈ ਭਾਇ ਹਰਿ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥
(ਵੇਦ-ਪਾਠੀ ਹੁੰਦਿਆਂ ਭੀ) ਜੋ ਮਨੁੱਖ ਮਾਇਆ ਦੇ ਪਿਆਰ ਵਿਚ ਹਰੀ ਦਾ ਨਾਮ ਵਿਸਾਰਦਾ ਹੈ, ਉਸ ਮਨ ਦੇ ਮੂਰਖ ਨੂੰ ਦੰਡ ਮਿਲਦਾ ਹੈ
In the love of duality, the foolish people have forgotten the Lord's Name; they shall receive their punishment.
ਜਿਨਿ ਜੀਉ ਪਿੰਡੁ ਦਿਤਾ ਤਿਸੁ ਕਬਹੂੰ ਨ ਚੇਤੈ ਜੋ ਦੇਂਦਾ ਰਿਜਕੁ ਸੰਬਾਹਿ ॥
(ਕਿੳਂੁਕਿ) ਜਿਸ ਹਰੀ ਨੇ ਜਿੰਦ ਤੇ ਸਰੀਰ (ਭਾਵ, ਮਨੁੱਖਾ ਜਨਮ) ਬਖ਼ਸ਼ਿਆ ਹੈ ਤੇ ਜੋ ਰਿਜ਼ਕ ਪੁਚਾਉਂਦਾ ਹੈ ਉਸ ਨੂੰ ਉਹ ਕਦੇ ਯਾਦ ਭੀ ਨਹੀਂ ਕਰਦਾ
They never think of the One who gave them body and soul, who provides sustenance to all.
ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵੈ ਜਾਇ ॥
ਜਮ ਦੀ ਫਾਹੀ ਉਸ ਦੇ ਗਲੋਂ ਕਦੇ ਕੱਟੀ ਨਹੀਂ ਜਾਂਦੀ ਤੇ ਮੁੜ ਮੁੜ ਉਹ ਜੰਮਦਾ ਮਰਦਾ ਹੈ
The noose of death shall not be cut away from their necks; they shall come and go in reincarnation over and over again.
ਮਨਮੁਖਿ ਕਿਛੂ ਨ ਸੂਝੈ ਅੰਧੁਲੇ ਪੂਰਬਿ ਲਿਖਿਆ ਕਮਾਇ ॥
ਅੰਨ੍ਹੇ ਮਨਮੁਖ ਨੂੰ ਕੁਝ ਸਮਝ ਨਹੀਂ ਆਉਂਦੀ, ਤੇ (ਪਹਿਲੇ ਕੀਤੇ ਕੰਮਾਂ ਦੇ ਅਨੁਸਾਰ ਜੋ ਸੰਸਕਾਰ ਆਪਣੇ ਹਿਰਦੇ ਤੇ) ਲਿਖਦਾ ਰਿਹਾ ਹੈ, (ਉਹਨਾਂ ਦੇ ਅਨੁਸਾਰ ਹੀ ਹੁਣ ਭੀ) ਵੈਸੇ ਕੰਮ ਕਰੀ ਜਾਂਦਾ ਹੈ
The blind, self-willed manmukhs do not understand anything. They do what they are pre-ordained to do.
ਪੂਰੈ ਭਾਗਿ ਸਤਿਗੁਰੁ ਮਿਲੈ ਸੁਖਦਾਤਾ ਨਾਮੁ ਵਸੈ ਮਨਿ ਆਇ ॥
(ਜਿਸ ਮਨੁੱਖ ਨੂੰ) ਪੂਰੇ ਭਾਗਾਂ ਨਾਲ ਸੁਖ-ਦਾਤਾ ਸਤਿਗੁਰੂ ਮਿਲ ਪੈਂਦਾ ਹੈ, ਨਾਮ ਉਸ ਦੇ ਮਨ ਵਿਚ ਆ ਵੱਸਦਾ ਹੈ
Through perfect destiny, they meet the True Guru, the Giver of peace, and the Naam comes to abide in the mind.
ਸੁਖੁ ਮਾਣਹਿ ਸੁਖੁ ਪੈਨਣਾ ਸੁਖੇ ਸੁਖਿ ਵਿਹਾਇ ॥
(ਗੁਰੂ ਦੀ ਸਰਨ ਪੈਣ ਵਾਲੇ ਮਨੱੁਖ) ਆਤਮਕ ਆਨੰਦ ਮਾਣਦੇ ਹਨ (ਦੁਨੀਆ ਦਾ ਖਾਣ) ਹੰਢਾਣ (ਉਹਨਾਂ ਵਾਸਤੇ) ਆਤਮਕ ਆਨੰਦ ਹੀ ਹੈ, ਤੇ (ਉਹਨਾਂ ਦੀ ਉਮਰ) ਨਿਰੋਲ ਸੁਖ ਵਿਚ ਹੀ ਬੀਤਦੀ ਹੈ
They enjoy peace, they wear peace, and they pass their lives in the peace of peace.
ਨਾਨਕ ਸੋ ਨਾਉ ਮਨਹੁ ਨ ਵਿਸਾਰੀਐ ਜਿਤੁ ਦਰਿ ਸਚੈ ਸੋਭਾ ਪਾਇ ॥੧॥
ਹੇ ਨਾਨਕ ! ਇਹੋ ਜਿਹਾ (ਸੁਖਦਾਈ) ਨਾਮ ਮਨੋਂ ਵਿਸਾਰਨਾ ਚੰਗਾ ਨਹੀਂ, ਜਿਸ ਦੀ ਰਾਹੀਂ ਸੱਚੀ ਦਰਗਾਹ ਵਿਚ ਸੋਭਾ ਮਿਲਦੀ ਹੈ
O Nanak, they do not forget the Naam from the mind; they are honored in the Court of the Lord. ||1||