ਪਉੜੀ ॥
Pauree:
ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥
ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੰੁਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ
The Lord's Name is my immortal, unfathomable, imperishable Creator Lord, the Architect of Destiny.
ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥
ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ ।
I serve the Lord's Name, I worship the Lord's Name, and my soul is imbued with the Lord's Name.
ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥
ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ ।
I know of no other as great as the Lord's Name; the Lord's Name shall deliver me in the end.
ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥
ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ ।
The Generous Guru has given me the Lord's Name; blessed, blessed are the Guru's mother and father.
ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ ।੧੬।
I ever bow in humble reverence to my True Guru; meeting Him, I have come to know the Lord's Name. ||16||