ਮਃ ੩ ॥
Third Mehl:
ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥
ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤ੍ਰਿਸ਼ਨਾ ਵਿਚ ਸੁੱਤਾ ਹੋਇਆ ਹੈ
Only the Guru is awake; the rest of the world is asleep in emotional attachment and desire.
ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥
ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ ।
Those who serve the True Guru and remain wakeful, are imbued with the True Name, the treasure of virtue.
ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥
ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ
The blind, self-willed manmukhs do not think of the Lord; they are ruined through birth and death.
ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥
ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ ।੨।
O Nanak, the Gurmukhs meditate on the Naam, the Name of the Lord; this is their destiny, pre-ordained by the Primal Lord God. ||2||