ਪਉੜੀ ॥
Pauree:
ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥
ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤ੍ਰਿਪਤ ਹੋ ਗਏ ਹਾਂ)
The Lord's Name is my food; eating the thirty-six varieties of it, I am satisfied and satiated.
ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥
ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ ।
The Lord's Name is my clothing; wearing it, I shall never be naked again, and my desire to wear other clothing is gone.
ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥
ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ
The Lord's Name is my business, the Lord's Name is my commerce; the True Guru has blessed me with its use.
ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥
ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ ।
I record the account of the Lord's Name, and I shall not be subject to death again.
ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥
ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ।੧੨।
Only a few, as Gurmukh, meditate on the Lord's Name; they are blessed by the Lord, and receive their pre-ordained destiny. ||17||