ਮਃ ੩ ॥
Third Mehl:
ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥
ਸਾਡੇ (ਹਿਰਦੇ-ਰੂਪ) ਘਰ ਵਿਚ ਸਦਾ ਨਾਮ (ਰੂਪ) ਖ਼ਜ਼ਾਨਾ (ਮੌਜੂਦ) ਹੈ ਤੇ ਭਗਤੀ ਦੇ ਭੰਡਾਰ ਭਰੇ ਹੋਏ ਹਨ
Within the home of my own being, is the everlasting treasure of the Naam; it is a treasure house, overflowing with devotion.
ਸਤਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥
(ਕਿਉਂਕਿ) ਆਤਮਕ ਜੀਵਨ ਦੇਣ ਵਾਲਾ ਸਤਿਗੁਰੂ ਸਦਾ ਅਸਾਡੇ ਸਿਰ ਤੇ ਕਾਇਮ ਹੈ ।
The True Guru is the Giver of the life of the soul; the Great Giver lives forever.
ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥
(ਨਾਮ ਖ਼ਜ਼ਾਨੇ ਦੀ ਬਰਕਤਿ ਨਾਲ) ਅਸੀ ਸਤਿਗੁਰੂ ਦੇ ਅਪਾਰ ਸ਼ਬਦ ਦੀ ਰਾਹੀਂ ਸਦਾ ਹਰ ਵੇਲੇ ਹਰੀ ਦੇ ਗੁਣ ਗਾਉਂਦੇ ਹਾਂ
Night and day, I continually sing the Kirtan of the Lord's Praise, through the Infinite Word of the Guru's Shabad.
ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥
ਤੇ ਸਤਿਗੁਰੂ ਦਾ ਸ਼ਬਦ, ਜੋ ਹਰੇਕ ਜੁਗ ਵਿਚ (ਨਾਮ ਦੀ ਦਾਤਿ) ਵਰਤਾਉਣ ਵਾਲਾ ਹੈ, ਸਦਾ ਉਚਾਰਦੇ ਹਾਂ ।
I recite continually the Guru's Shabads, which have been effective throughout the ages.
ਇਹੁ ਮਨੂਆ ਸਦਾ ਸੁਖਿ ਵਸੈ ਸਹਜੇ ਕਰੇ ਵਾਪਾਰਾ ॥
(ਸਤਿਗੁਰੂ ਦੇ ਸ਼ਬਦ ਨਾਲ) ਸਾਡਾ ਇਹ ਮਨ ਸਦਾ ਸੁਖੀ ਰਹਿੰਦਾ ਹੈ ਤੇ ਸੁਤੇ ਹੀ (ਭਾਵ, ਕਿਸੇ ਖ਼ਾਸ ਜਤਨ ਤੋਂ ਬਿਨਾ ਹੀ)
This mind ever abides in peace, dealing in peace and poise.
ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥
ਨਾਮ ਦਾ ਵਾਪਾਰ ਕਰਦਾ ਹੈ ਅਤੇ ਮਨ ਦੇ ਅੰਦਰ ਸਤਿਗੁਰੂ ਦਾ (ਬਖ਼ਸ਼ਿਆ ਹੋਇਆ) ਗਿਆਨ ਤੇ ਮੁਕਤੀ ਕਰਾਉਣ ਵਾਲਾ ਹਰੀ-ਨਾਮ (ਰੂਪ) ਰਤਨ ਵੱਸਦਾ ਹੈ ।
Deep within me is the Guru's Wisdom, the Lord's jewel, the Bringer of liberation.
ਨਾਨਕ ਜਿਸ ਨੋ ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥੨॥
ਹੇ ਨਾਨਕ! ਜਿਸ ਤੇ ਕ੍ਰਿਪਾ ਦ੍ਰਿਸ਼ਟੀ ਕਰਦਾ ਹੈ, ਉਸ ਨੂੰ (ਇਹ ਦਾਤਿ) ਮਿਲਦੀ ਹੈ ਤੇ ਦਰਗਾਹ ਵਿਚ ਉਹ ਸੁਰਖ਼ਰੂ ਹੋ ਜਾਂਦਾ ਹੈ ।੨।
O Nanak, one who is blessed by the Lord's Glance of Grace obtains this, and is judged to be True in the Court of the Lord. ||2||