ਸਲੋਕੁ ਮਃ ੩ ॥
Shalok, Third Mehl:
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥
ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ
All the living beings of the world behold the True Guru.
ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥
(ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ
One is not liberated by merely seeing Him, unless one contemplates the Word of His Shabad.
ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥
(ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ ।
The filth of ego is not removed, and he does not enshrine love for the Naam.
ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥
ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ ।
The Lord forgives some, and unites them with Himself; they forsake their duality and sinful ways.
ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥
ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ ।੧।
O Nanak, some behold the Blessed Vision of the True Guru's Darshan, with love and affection; conquering their ego, they meet with the Lord. ||1||