ਪਉੜੀ ॥
Pauree:
ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥
ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ ।
You Yourself, all by Yourself, are the Creator of all. If there were any other, then I would speak of another.
ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥
ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ ।
The Lord Himself speaks, and causes us to speak; He Himself is pervading the water and the land.
ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥
ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ ।
The Lord Himself destroys, and the Lord Himself saves. O mind, seek and remain in the Lord's Sanctuary.
ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥
ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ) ।
Other than the Lord, no one can kill or rejuvenate. O mind, do not be anxious - remain fearless.
ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ
ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ ।੨੧।੧। ਸੁਧੁ ।
While standing, sitting, and sleeping, forever and ever, meditate on the Lord's Name; O servant Nanak, as Gurmukh, you shall attain the Lord. ||21||1||Sudh||